29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਧੀਰਾ 'ਚ ਨਾਮ ਸਿਮਰਨ ਸਮਾਗਮ ਦੀ ਸਮਾਪਤੀ

ਅਜੀਤ ਡੈਸਕ 28-12-2025
ਊਧਨਵਾਲ, 27 ਦਸੰਬਰ (ਪਰਗਟ ਸਿੰਘ)-ਪਿੰਡ ਧੀਰਾ ਵਿਚ ਸਾਹਿਬਜ਼ਾਦਿਆਂ ਅਤੇ ਸਮੂਹ ਸ਼ਹੀਦਾਂ ਸਿੰਘਾਂ ਦੀ ਯਾਦ ਨੂੰ ਸਮਰਪਿਤ ਛੇ ਰੋਜ਼ਾ ਨਾਮ ਸਿਮਰਨ ਸਮਾਗਮ ਸਮਾਪਤ ਹੋ ਗਿਆ | ਸਮਾਗਮ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕਾਂ ਨੇ ਸੰਗਤਾਂ ਨੂੰ ਰੋਜ਼ਾਨਾ ਗੁਰੂ ਸ਼ਬਦ ਨਾਲ ਜੋੜਿਆ | ਇਲਾਕੇ ਦੀਆਂ ਸੰਗਤਾਂ ਨੇ ਰੋਜ਼ਾਨਾ ਇਸ ਸਮਾਗਮ 'ਚ ਹਾਜ਼ਰੀ ਭਰ ਕੇ ਆਪਣਾ ਜੀਵਨ ਸਫ਼ਲਾ ਕੀਤਾ | ਅੱਜ ਅਖੀਰਲੇ ਦਿਨ ਸਮਾਗਮ ਵਿਚ ਪੰਥ ਪ੍ਰਸਿੱਧ ਕੀਰਤਨੀਏ ਜਥਾ ਭਾਈ ਬਚਿੱਤਰ ਸਿੰਘ ਅਨਮੋਲ, ਸਿੰਘ ਸਾਹਿਬ ਬਾਬਾ ਜੋਗਾ ਸਿੰਘ, ਭਾਈ ਦਵਿੰਦਰ ਸਿੰਘ ਬੋਦਲਾਂ ਵਾਲੇ, ਹਜ਼ੂਰੀ ਰਾਗੀ ਡਾ. ਗੁਰਵਿੰਦਰ ਸਿੰਘ ਬਟਾਲੇ ਵਾਲੇ, ਭਾਈ ਜਗਤਾਰ ਸਿੰਘ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਢਾਡੀ ਗਿਆਨੀ ਲਖਵਿੰਦਰ ਸਿੰਘ ਸੋਹਲ, ਭਾਈ ਗੁਰਜਾਪ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਾ ਕੀਤਾ |
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਹੋਈ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਯੂਨੀਅਨ ਪੰਜਾਬ ਦੇ ਆਗੂਆਂ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।