29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਹੋਈ

ਅਜੀਤ ਡੈਸਕ 28-12-2025
ਊਧਨਵਾਲ, 27 ਦਸੰਬਰ (ਪਰਗਟ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਗੁਰਦੁਆਰਾ ਸਮਾਧਾਂ ਅੱਡਾ ਧੰਦੋਈ ਵਿਖੇ ਜ਼ਿਲ੍ਹਾ ਖਜ਼ਾਨਚੀ ਡਾ. ਕਸ਼ਮੀਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਹੋਈ | ਡਾ. ਕਸ਼ਮੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਅਸੀਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲੇ ਅਤੇ ਮੰਗ ਪੱਤਰ ਵੀ ਦਿੱਤਾ ਸੀ, ਸਪੀਕਰ ਸ: ਸੰਧਵਾਂ ਨੇ ਸਾਡੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਤੁਹਾਡੀਆਂ ਮੰਗਾਂ ਨੂੰ ਵਿਧਾਨ ਸਭਾ ਵਿਚ ਲਿਆ ਕੇ ਲਾਗੂ ਕੀਤਾ ਜਾਵੇਗਾ | ਉਨ੍ਹਾਂ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ ਤੇ ਆਸ ਵੀ ਕਰਦੇ ਹਾਂ ਨਵੇਂ ਸੈਸ਼ਨ ਵਿਚ ਸਾਡੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇਗਾ | ਡਾ. ਕਸ਼ਮੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਬੀਤੇ ਮਹੀਨਿਆਂ ਵਿਚ ਸਾਡੇ ਸਰਕਲ ਦੇ ਪ੍ਰਧਾਨ ਡਾ. ਕੁਲਦੀਪ ਸਿੰਘ ਦਾ ਅਕਾਲ ਚਲਾਣਾ ਹੋ ਗਿਆ ਸੀ | ਉਨ੍ਹਾਂ ਦੀ ਜਗ੍ਹਾ 'ਤੇ ਨਵੇਂ ਪ੍ਰਧਾਨ ਦੀ ਚੋਣ 20 ਜਨਵਰੀ ਨੂੰ ਕੀਤੀ ਜਾਵੇਗੀ | ਇਸ ਮੌਕੇ ਡਾ. ਇੰਦਰਜੀਤ ਸਿੰਘ, ਡਾ. ਦਵਿੰਦਰ ਸਿੰਘ, ਡਾ. ਸੁਲੱਖਣ ਸਿੰਘ, ਡਾ. ਵਰਿੰਦਰ ਸਿੰਘ, ਡਾ. ਜਰਮਨਜੀਤ ਸਿੰਘ, ਡਾ. ਵਰਿੰਦਰ ਸਿੰਘ, ਡਾ. ਅਮਰੀਕ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਬਚਨ ਸਿੰਘ, ਡਾ. ਗੁਰਇਕਬਾਲ ਸਿੰਘ, ਡਾ. ਗੁਰਦੇਵ ਸਿੰਘ, ਡਾ. ਬਲਵਿੰਦਰ ਸਿੰਘ, ਡਾ. ਮਲੂਕ ਸਿੰਘ, ਡਾ. ਗੁਰਦੀਸ਼ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਅਕਾਲੀ ਦਲ ਵਲੋਂ ਮੀਟਿੰਗ ਅਗਲੀ ਖ਼ਬਰ ਪਿੰਡ ਧੀਰਾ 'ਚ ਨਾਮ ਸਿਮਰਨ ਸਮਾਗਮ ਦੀ ਸਮਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।