29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸਕੂਲ ਆਫ ਐਮੀਨੈਂਸ ਬਟਾਲਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

ਅਜੀਤ ਡੈਸਕ 28-12-2025
ਬਟਾਲਾ, 27 ਦਸੰਬਰ (ਸਤਿੰਦਰ ਸਿੰਘ)- ਸਕੂਲ ਆਫ ਐਮੀਨੈਂਸ ਬਟਾਲਾ ਵਿਖੇ ਪਿ੍ੰਸੀਪਲ ਸੁਨੀਤਾ ਸ਼ਰਮਾ ਦੀ ਰਹਿਨੁਮਾਈ ਹੇਠ ਵਿਭਾਗੀ ਨਿਰਦੇਸ਼ਾਂ ਅਨੁਸਾਰ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਅਤੇ ਮਾਪਿਆਂ ਦੀ ਭਾਗੀਦਾਰੀ ਵਰਕਸ਼ਾਪ ਲਗਾਈ ਗਈ | ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਪਿ੍ੰਸੀਪਲ ਸੁਨੀਤਾ ਸ਼ਰਮਾ ਅਤੇ ਸਕੂਲ ਦੇ ਸਟਾਫ ਮੈਂਬਰਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਫੁੱਲ ਭੇਟ ਕਰ ਕੇ ਸਵਾਗਤ ਕੀਤਾ ਗਿਆ | ਪਿ੍ੰਸੀਪਲ ਸੁਨੀਤਾ ਸ਼ਰਮਾ ਵਲੋਂ ਮਾਪਿਆਂ ਨਾਲ ਬੱਚਿਆਂ ਦੀ ਸਿੱਖਿਆ ਸੰਬੰਧੀ ਮੁਸ਼ਕਿਲਾਂ ਤੇ ਬੱਚਿਆਂ ਤੇ ਸਕੂਲ ਦੇ ਸਰਬਪੱਖੀ ਸਿੱਖਿਆ ਮਾਹੌਲ ਨੂੰ ਵਿਦਿਆਰਥੀਆਂ ਲਈ ਮਿੱਤਰਤਾ ਪੂਰਨ ਬਣਾਉਨ ਲਈ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ | ਸਕੂਲ ਵਿਖੇ ਬੱਚਿਆਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲੇ ਤੇ ਅਤਿ ਆਧੁਨਿਕ ਸੁਵਿਧਾਵਾਂ ਨਾਲ ਤਿਆਰ ਹੋ ਰਹੇ ਨਵੇਂ ਸਕੂਲ ਆਫ ਐਮੀਨੈਂਸ ਕੰਪਲੈਕਸ ਬਾਰੇ ਦੱਸਿਆ ਗਿਆ | ਸਕੂਲ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਤੇ ਮਾਸਟਰ ਹਰਿਕ੍ਰਿਸ਼ਨ ਵਲੋਂ ਪਿਛਲੇ ਤਿੰਨ ਸਾਲਾਂ 'ਚ ਸਕੂਲ ਤੇ ਸਿੱਖਿਅਕ ਮਾਹੌਲ ਅਤੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਵਿਚ ਹੋਏ ਸੁਧਾਰ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ | ਇਸ ਮੌਕੇ ਬਲਾਕ ਰਿਸੋਰਸ ਕੋਆਰਡੀਨੇਟਰ ਵਿਪਨ ਕੁਮਾਰ ਤੇ ਸੁਖਚੈਨ ਸਿੰਘ ਵਲੋਂ ਮਾਪਿਆਂ ਨਾਲ ਵਿਦਿਆਰਥੀਆਂ ਲਈ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਤੇ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਵੱਖ-ਵੱਖ ਅਕਾਦਮਿਕ ਤੇ ਸਹਿ ਅਕਾਦਮਿਕ ਗਤਿਵਿਧੀਆਂ ਰਾਹੀਂ ਤਿਆਰ ਕੀਤੇ ਗਏ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਗਾਈ ਗਈ ਜਿਸ ਨੂੰ ਬੀ.ਆਰ.ਸੀ., ਐਸ.ਐਮ.ਸੀ. ਮੈਂਬਰਾਂ ਤੇ ਮਾਪਿਆਂ ਨੇ ਬਹੁਤ ਸਲਾਹਿਆ | ਵੱਖ-ਵੱਖ ਸ਼ੋ੍ਰਣੀਆਂ ਤੇ ਵਿਸ਼ਿਆਂ ਦੇ ਇੰਚਾਰਜ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਥੀਆਂ ਦੀਆਂ ਪ੍ਰੀਖਿਆਵਾਂ 'ਚੋਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ |
ਪਿਛਲੀ ਖ਼ਬਰ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਮੀਟਿੰਗ ਕਰ ਕੇ ਵਰਕਰਾਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਅਕਾਲੀ ਦਲ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।