08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਨੇ ਵੀਰ ਬਾਲ ਦਿਵਸ ਮਨਾਇਆ <br/>

ਅਜੀਤ ਡੈਸਕ 29-12-2025
ਗੁਰਦਾਸਪੁਰ, 28 ਦਸੰਬਰ(ਪੰਕਜ ਸ਼ਰਮਾ)- ਵਾਈਸ ਚਾਂਸਲਰ ਡਾ: ਐਸ.ਕੇ. ਮਿਸ਼ਰਾ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਪੰਜਾਬ ਨੇ ਵੀਰ ਬਾਲ ਦਿਵਸ ਸ਼ਰਧਾ ਨਾਲ ਮਨਾਇਆ | ਇਸ ਮੌਕੇ ਰਾਸ਼ਟਰੀ ਸੇਵਾ ਯੋਜਨਾ (ਐਨ.ਐਸ.ਐਸ.) ਵਲੋਂ ਸਾਹਿਬਜ਼ਾਦਿਆਂ ਦੀ ਸਰਵਉੱਚ ਕੁਰਬਾਨੀ ਤੇ ਬਹਾਦਰੀ ਦੀ ਯਾਦ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਸਰਦਾਰ ਅਮਰਦੀਪ ਸਿੰਘ ਜੌਲੀ ਇਸ ਸਮਾਗਮ ਵਿਚ ਮੁੱਖ ਬੁਲਾਰੇ ਸਨ | ਆਪਣੇ ਸੰਬੋਧਨ ਵਿਚ ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸੰਘਰਸ਼ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਕੁਰਬਾਨੀ ਹਿੰਮਤ, ਧਾਰਮਿਕ ਤਿਆਗ ਤੇ ਮਨੁੱਖਤਾ ਲਈ ਨਿਆਂ ਲਈ ਦਿ੍ੜ੍ਹ ਸੰਕਲਪ ਦਾ ਪ੍ਰਤੀਕ ਹੈ | ਇਸ ਮੌਕੇ ਰਜਿਸਟਰਾਰ ਡਾ: ਅਜੇ ਕੁਮਾਰ, ਵਿਦਿਆਰਥੀ ਭਲਾਈ ਦੇ ਡੀਨ ਡਾ: ਗੁਰਪਦਮ ਸਿੰਘ, ਐਨ.ਐਸ.ਐਸ. ਕੋਆਰਡੀਨੇਟਰ ਡਾ: ਰਾਜੇਸ਼ ਸ਼ਰਮਾ, ਵਿਦਿਆਰਥੀ ਭਲਾਈ ਦੇ ਸਹਾਇਕ ਡੀਨ ਡਾ: ਸੁਖਵਿੰਦਰ ਵੀਰ ਸਿੰਘ ਤੇ ਜਸਪ੍ਰੀਤ ਕੌਰ ਮੌਜੂਦ ਸਨ | ਯੂਨੀਵਰਸਿਟੀ ਦੇ ਫੈਕਲਟੀ, ਸਟਾਫ਼ ਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਇਸ ਸਮਾਗਮ 'ਚ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਪੁਲਿਸ ਪੈਨਸ਼ਨਰਾਂ ਨੇ ਪੈਨਸ਼ਨਰ ਬਜ਼ੁਰਗ ਦਿਵਸ ਮਨਾਇਆ ਅਗਲੀ ਖ਼ਬਰ ਜਲਸਾ ਵੇਖਣ ਗਈ ਔਰਤ ਦਾ ਪਰਸ ਖੋਹ ਕੇ ਲੁਟੇਰੇ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।