31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 2 ਪੁਲਿਸ ਅੜਿੱਕੇ

ਅਜੀਤ ਡੈਸਕ 31-12-2025
ਬਟਾਲਾ, 30 ਦਸੰਬਰ (ਹਰਦੇਵ ਸਿੰਘ ਸੰਧੂ)-ਪੁਲਿਸ ਥਾਣਾ ਸਿਟੀ ਬਟਾਲਾ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਕਾਬੂ ਕੀਤਾ | ਇਸ ਬਾਰੇ ਥਾਣਾ ਸਿਟੀ ਬਟਾਲਾ ਐੱਸ.ਐੱਚ.ਓ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਟਾਲਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਬਟਾਲਾ ਦੇ ਸਬ-ਇੰਸਪੈਕਟਰ ਪਲਵਿੰਦਰ ਸਿੰਘ ਵਲੋਂ ਆਪਣੇ ਸਾਥੀ ਮੁਲਾਜ਼ਮਾਂ ਨਾਲ ਗਸ਼ਤ ਦੌਰਾਨ ਹੀਰਾ ਲਾਲ ਪੁੱਤਰ ਮਹਿੰਦਰਪਾਲ ਵਾਸੀ ਅਨੰਦ ਵਿਹਾਰ ਕਾਲੋਨੀ ਤੇ ਵਰੁਣ ਖੋਸਲਾ ਪੁੱਤਰ ਅਸ਼ੋਕ ਕੁਮਾਰ ਵਾਸੀ ਕਾਦੀ ਹੱਟੀ ਬਟਾਲਾ ਨੂੰ ਕਾਬੂ ਕੀਤਾ | ਫੜ੍ਹੇ ਗਏ ਦੋਵਾਂ ਵਿਅਕਤੀਆਂ ਕੋਲੋਂ 165 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਡਰੱਗ ਮਨੀ ਬਰਾਮਦ ਕਰ ਕੇ ਥਾਣਾ ਸਿਟੀ 'ਚ ਮੁਕੱਦਮਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਅਕਾਲੀ ਦਲ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ- ਢਿੱਲੋਂ ਅਗਲੀ ਖ਼ਬਰ ਮਨਰੇਗਾ ਨੂੰ ਖਤਮ ਕਰਨ ਦੇ ਵਿਰੋਧ 'ਚ ਬਸਪਾ ਵਲੋਂ 2 ਨੰੂ ਧਰਨੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।