30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਆਪ' ਦੀ ਵੱਡੀ ਜਿੱਤ ਨਾਲ ਪਾਰਟੀ ਮਜ਼ਬੂਤ ਹੋਈ- ਬੱਬੂ ਚੀਮਾ ਖੁੱਡੀ

ਅਜੀਤ ਡੈਸਕ 31-12-2025
ਸ੍ਰੀ ਹਰਿਗੋਬਿੰਦਪੁਰ, 30 ਦਸੰਬਰ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਅਤੇ ਉਨ੍ਹਾਂ ਦੇ ਭਰਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰੀਕ ਸਿੰਘ ਗੋਲਡੀ ਦੇ ਕਰੀਬੀ ਸਾਥੀ ਬਲਾਕ ਪ੍ਰਧਾਨ ਡਾ. ਨਰਿੰਦਰ ਸਿੰਘ ਬੱਬੂ ਚੀਮਾ ਖੁੱਡੀ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿਲ੍ਹਾ ਪ੍ਰੀਸ਼ਦ ਅਤੇ ਸ੍ਰੀ ਹਰਿਗੋਬਿੰਦਪੁਰ ਹਲਕੇ ਅਧੀਨ ਆਉਂਦੀਆਂ ਬਲਾਕ ਸੰਮਤੀਆਂ ਦੀਆਂ ਚੋਣਾਂ ਵਿਚ ਜੋ 'ਆਪ' ਦੇ ੳੇੁਮੀਦਵਾਰ ਵਲੋਂ ਜਿੱਤਾਂ ਪ੍ਰਾਪਤ ਕੀਤੀਆਂ ਹਨ, ਉਨ੍ਹਾਂ ਦਾ ਸਿਹਰਾ ਹਲਕਾ ਵਿਧਾਇਕ ਐਡਵੋਕਟ ਅਮਰਪਾਲ ਸਿੰਘ ਕਿਸ਼ਨਕੋਟ ਅਤੇ ਹਲਕੇ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਵਲੰਟੀਅਰਾਂ ਨੂੰ ਜਾਂਦਾ ਹੈ | ਉਨ੍ਹ੍ਹਾਂ ਦੀ ਅਣਥੱਕ ਮਿਹਨਤ ਸਦਕਾ ਹਲਕੇ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਦੇ ਚਾਰਾਂ ਜ਼ੋਨਾਂ ਚੀਮਾ, ਘੁਮਾਣ, ਹਰਚੋਵਾਲ ਤੇ ਪੰਜਗਰਾਈਆਂ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤੇ ਹਨ | ਡਾ. ਬੱਬੂ ਨੇ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਹਰਿਗੋਬਿੰਦਪੁਰ ਬਲਾਕ ਸੰਮਤੀ ਅਤੇ ਕਾਦੀਆਂ ਬਲਾਕ ਸੰਮਤੀ ਵਿਚ ਵੀ 'ਆਪ' ਜਿੱਤੀ ਹੈ, ਦੋਵਾਂ ਬਲਾਕਾਂ ਸੰਮਤੀਆਂ 'ਤੇ 'ਆਪ' ਦਾ ਕਬਜ਼ਾ ਹੋਇਆ ਹੈ | ਉਨ੍ਹਾਂ ਕਿਹਾ ਕਿ ਹਲਕੇ ਵਿਚ ਸਥਾਨਕ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਵੱਡੀ ਜਿੱਤ ਨਾਲ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ | ਡਾ. ਨਰਿੰਦਰ ਸਿੰਘ ਬੱਬੂ ਨੇ ਬਲਾਕ ਸੰਮਤੀ ਦੇ ਚੀਮਾ ਜ਼ੋਨ ਤੋਂ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਦੇ ਚੋਣ ਜਿੱਤਣ 'ਤੇ ਪਿੰਡ ਚੀਮਾ ਖੁੱਡੀ, ਵਰਸਾਲਚੱਕ ਤੇ ਮੇਤਲਾ ਵਾਸੀਆਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਨਿਰਵੈਰ ਖ਼ਾਲਸਾ ਜਥੇਬੰਦੀ ਇੰਟਰਨੈਸ਼ਨਲ ਵਲੋਂ ਸਿਮਰਨਜੀਤ ਸਿੰਘ ਆਸਟ੍ਰੇਲੀਆ ਦਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਖੰਨਾ ਦੀਆਂ ਗੁਰਦੁਆਰਾ ਕਮੇਟੀਆਂ 5 ਨੂੰ ਮਨਾਉਣਗੀਆਂ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।