30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਧਾਰਮਿਕ ਪ੍ਰਤੀਯੋਗਤਾ

ਅਜੀਤ ਡੈਸਕ 31-12-2025
ਧਾਰੀਵਾਲ, 30 ਦਸੰਬਰ (ਸਵਰਨ ਸਿੰਘ)-ਸਫ਼ਰ ਏ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਪ੍ਰਤੀਯੋਗਤਾ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਵਿਖੇ ਸਿੱਖ ਵੈਲਫੇਅਰ ਫਾਊਡੇਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਗਈ, ਜਿਸ ਵਿਚ 300 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਇਨ੍ਹਾਂ ਬੱਚਿਆਂ ਤੋਂ ਗੁਰਬਾਣੀ ਅਤੇ ਸਿੱਖ ਇਤਿਹਾਸ ਬਾਰੇ ਸਵਾਲ ਪੁੱਛੇ ਗਏ, ਜਿਸ ਦੇ ਬੱਚਿਆਂ ਨੇ ਬਹੁਤ ਜੋਸ਼ ਨਾਲ ਜਵਾਬ ਦਿੱਤੇ | ਇਸ ਸਮੇਂ ਆਉਣ ਵਾਲੇ ਸਾਰੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਫਾਊਡੇਸ਼ਨ ਦੇ ਆਗੂਆਂ ਨੇ ਕਿਹਾ ਕਿ ਸਮੇਂ-ਸਮੇਂ 'ਤੇ ਇਹ ਧਾਰਮਿਕ ਉਪਰਾਲੇ ਕਰਨ ਦੀ ਲੋੜ ਹੈ ਤਾਂ ਜੋ ਬੱਚੇ ਆਪਣੇ ਵਿਰਸੇ ਆਪਣੇ ਇਤਿਹਾਸ ਨਾਲ ਜੁੜ ਸਕਣ | ਇਸ ਸਮੇਂ ਫਾਊਡੇਸ਼ਨ ਦੇ ਸਮੂਹ ਮੈਂਬਰ ਪੰਕਜਦੀਪ ਸਿੰਘ ਲੇਹਲ, ਰਾਮ ਸਿੰਘ, ਗੁਰਸ਼ਰਨ ਸਿੰਘ ਜਫ਼ਰਵਾਲ, ਕੈਪਟਨ ਵਰਿਆਮ ਸਿੰਘ, ਕੁਲਵਿੰਦਰ ਸਿੰਘ, ਮਨਜਿੰਦਰ ਸਿੰਘ, ਡਾ: ਗਰੁਜਿੰਦਰ ਸਿੰਘ, ਨਵਨੀਤ ਸਿੰਘ ਭੂੰਬਲ਼ੀ, ਪ੍ਰੀਤਮ ਸਿੰਘ ਲੇਹਲ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਫੱਜੂਪੁਰ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਨਿਰਵੈਰ ਖ਼ਾਲਸਾ ਜਥੇਬੰਦੀ ਇੰਟਰਨੈਸ਼ਨਲ ਵਲੋਂ ਸਿਮਰਨਜੀਤ ਸਿੰਘ ਆਸਟ੍ਰੇਲੀਆ ਦਾ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।