30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਫੱਜੂਪੁਰ ਤੋਂ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 31-12-2025
ਧਾਰੀਵਾਲ, 30 ਦਸੰਬਰ (ਜੇਮਸ ਨਾਹਰ)-ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਫੱਜ਼ੂਪੁਰ ਤੋਂਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਪਿੰਡ ਫੱਜੂਪੁਰ, ਲੇਹਲ ਅਤੇ ਫਤਹ ਨੰਗਲ ਦੀ ਸਮੂਹ ਸਾਧ ਸੰਗਤ ਵਲੋਂ ਸਜਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਹ ਨਗਰ ਕੀਰਤਨ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੇ ਸਮੂਹ ਪਰਿਵਾਰ ਦੀ ਸ਼ਹਾਦਤ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੱਢਿਆ ਗਿਆ | ਇਹ ਨਗਰ ਕੀਰਤਨ ਸਬੰਧਿਤ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਤੋਂ ਦੀ ਹੁੰਦਾ ਹੋਇਆ ਆਰੰਭਿਕ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ, ਜਿਸ ਉਪਰੰਤ ਢਾਡੀ ਦਰਬਾਰ ਸਜਾਏ ਗਏ ਅਤੇ ਸੰਗਤਾਂ ਨੂੰ ਅਤੁੱਟ ਲੰਗਰ ਵਰਤਾਏ ਤੇ ਛਕਾਏ ਗਏ |
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਰਜਵੰਤ ਕੌਰ ਬਾਠ ਵੈਰੋਨੰਗਲ ਨੂੰ ਅਹਿਮ ਅਹੁਦੇ ਨਾਲ ਨਿਵਾਜਿਆ ਜਾਵੇ-ਆਗੂ ਤੇ ਵਰਕਰ ਅਗਲੀ ਖ਼ਬਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਧਾਰਮਿਕ ਪ੍ਰਤੀਯੋਗਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।