29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਸਾਹਿਬ-ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 31-12-2025
ਊਧਨਵਾਲ, 30 ਦਸੰਬਰ (ਪਰਗਟ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ 359ਵਾਂ ਪ੍ਰਕਾਸ਼ ਪੁਰਬ ਸਮੂਹ ਇਲਾਕੇ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਮਾਧਾਂ ਅੱਡਾ ਧੰਦੋਈ ਵਿਖੇ ਮਨਾਇਆ ਗਿਆ | ਇਹ ਨਗਰ ਕੀਰਤਨ ਧੰਦੋਈ ਤੋਂ ਬਰਿਆਰ, ਦਈਆ, ਭੰਬੋਈ, ਘੱਸ, ਕਲੇਰ, ਤਾਰਾਚੱਕ, ਥਰੀਏਵਾਲ ਹੋ ਕੇ ਆਪਣੇ ਨਿੱਜੀ ਸਥਾਨ ਵਾਪਸ ਆਇਆ | ਇਸ ਨਗਰ ਕੀਰਤਨ ਵਿਚ ਗੁਰੂ ਘਰ ਦੇ ਗ੍ਰੰਥੀ ਸਿੰਘ ਗਿਆਨੀ ਬਲਰਾਜ ਸਿੰਘ ਨੇ ਗੁਰੂ ਇਤਿਹਾਸ ਨਾਲ ਜੋੜਿਆ | ਨਗਰ ਕੀਰਤਨ ਦੌਰਾਨ ਪਿੰਡਾਂ ਦੀਆਂ ਸੰਗਤਾਂ ਨੇ ਬੜੀ ਸ਼ਰਧਾ ਨਾਲ ਸੇਵਾ ਕੀਤੀ | ਇਸ ਮੌਕੇ ਸਮੂਹ ਸੇਵਾਦਾਰ ਅਤੇ ਕਮੇਟੀ ਮੈਂਬਰ ਪ੍ਰਧਾਨ ਸੁਖਦੇਵ ਸਿੰਘ, ਮਨਦੀਪ ਸਿੰਘ, ਲਖਬੀਰ ਸਿੰਘ ਧੰਦੋਈ, ਹਰਪ੍ਰੀਤ ਸਿੰਘ, ਗੁਰਭੇਜ ਸਿੰਘ, ਬਿਕਰਮਜੀਤ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ ਕਲੇਰ, ਕੁਲਤਾਰ ਸਿੰਘ ਲਾਡੀ, ਜੋਗਾ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਘੁਮਾਣ ਭਰਾਵਾਂ ਦੀ ਨੂੰ ਹ ਤਨੀਸ਼ਾ ਕੌਰ ਬੈਂਸ ਦਾ ਧੰਦੋਈ ਸਕੂਲ ਵਿਚ ਨਿੱਘਾ ਸਵਾਗਤ ਅਗਲੀ ਖ਼ਬਰ ਚਾਈਨਾ ਡੋਰ ਮਨੁੱਖਾਂ ਅਤੇ ਪੰਛੀਆਂ ਲਈ ਬਹੁਤ ਹੀ ਘਾਤਕ-ਪ੍ਰਧਾਨ ਹਰਬੀਰ ਸਿੰਘ ਰਾਏਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।