29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ-ਲੈਕਚਰਾਰ ਰਣਜੋਧ ਸਿੰਘ ਮੰਮਣ

ਅਜੀਤ ਡੈਸਕ 31-12-2025
ਧਿਆਨਪੁਰ, 30 ਦਸੰਬਰ (ਕੁਲਦੀਪ ਸਿੰਘ ਸੋਨੂੰ)-ਪੰਜ ਦਰਿਆਵਾਂ ਦੀ ਪਵਿੱਤਰ ਪਾਕ ਸਰ-ਜ਼ਮੀਨ 'ਤੇ ਵਗ ਰਹੇ ਛੇਵੇਂ ਦਰਿਆ ਨਸ਼ਿਆਂ ਦੇ ਵਹਿਣ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਲਈ ਉਨ੍ਹਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਜ਼ਰੂਰਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਲੈਕਚਰਾਰ ਰਣਜੋਧ ਸਿੰਘ ਮੰਮਣ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਦਿਨੋਂ-ਦਿਨ ਵਧ ਰਿਹਾ ਨਸ਼ਿਆਂ ਦਾ ਰੁਝਾਨ ਇਸ ਗੱਲ ਦਾ ਪ੍ਰਤੀਕ ਹੈ ਕਿ ਜੇ ਛੇਤੀ ਇਨ੍ਹਾਂ ਨੌਜਵਾਨਾਂ ਨੂੰ ਉਤਸ਼ਾਹਿਤ ਕਰ ਕੇ ਖੇਡਾਂ ਵੱਲ ਜਾਣ ਲਈ ਨਾ ਪ੍ਰੇਰਿਆ ਗਿਆ ਤਾਂ ਪੰਜਾਬ ਦੀ ਜਵਾਨੀ ਮਿੱਟੀ ਵਿਚ ਰੁਲ ਜਾਵੇਗੀ | ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰਾਂ ਨੇ ਬਹੁਤ ਆਧੁਨਿਕ ਖੇਡ ਮੈਦਾਨਾਂ ਦਾ ਨਿਰਮਾਣ ਪਹਿਲਾਂ ਨਾਲੋਂ ਵੀ ਵੱਡੇ ਪੱਧਰ 'ਤੇ ਕੀਤਾ ਹੈ ਅਤੇ ਇਸ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ, ਸੰਸਥਾਵਾਂ, ਸਮਾਜ ਸੇਵਕਾਂ ਅਤੇ ਬੁੱਧੀਜੀਵੀਆਂ ਨੇ ਵੀ ਵੱਖ-ਵੱਖ ਪ੍ਰੋਗਰਾਮ ਉਲੀਕ ਕੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਹੁਣ ਇਸ ਤੋਂ ਵੀ ਵੱਧ ਸਾਨੂੰ ਸਾਰਿਆਂ ਨੂੰ ਮਿਹਨਤ ਕਰ ਕੇ ਇਸ ਸਮਾਜ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਦੂਰ ਕਰਨ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਵਰਗਾਂ ਨੂੰ ਹੰਭਲਾ ਮਾਰਨਾ ਪੈਣਾ ਹੈ |
ਪਿਛਲੀ ਖ਼ਬਰ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦਾ ਕੁਸ਼ਤੀ ਵਿਚ ਨਾਂਅ ਰੌਸ਼ਨ ਕਰਨ ਵਾਲੇ ਸੋਨੀ ਭਲਵਾਨ ਦਾ ਦਿਹਾਂਤ ਅਗਲੀ ਖ਼ਬਰ ਘੁਮਾਣ ਭਰਾਵਾਂ ਦੀ ਨੂੰ ਹ ਤਨੀਸ਼ਾ ਕੌਰ ਬੈਂਸ ਦਾ ਧੰਦੋਈ ਸਕੂਲ ਵਿਚ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।