27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਨਸ਼ਾ ਛੁਡਾਊ ਕੇਂਦਰ 'ਚ ਮਰੀਜ਼ਾਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ

ਅਜੀਤ ਡੈਸਕ 31-12-2025
ਪਠਾਨਕੋਟ, 30 ਦਸੰਬਰ (ਵਿਨੋਦ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਦੇ ਚੇਅਰਮੈਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸੀ ਜੇ ਐਮ ਰੁਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਯੂਥ ਅਗੇਂਸਟ ਡਰੱਗਜ਼ ਮੁਹਿੰਮ ਦੇ ਤਹਿਤ ਨਸ਼ਾ ਛੁਡਾਊ ਕੇਂਦਰ ਪਠਾਨਕੋਟ ਵਿੱਚ ਮਨੋ ਰੋਗ ਸਪੈਸ਼ਲਿਸਟ ਡਾਕਟਰ ਸਤਿਆਰਥ ਜਾਂਗਲੀ ਦੀ ਅਗਵਾਈ ਵਿੱਚ ਯੂਥ ਅਗੇਂਸਟ ਡਰੱਗਜ਼ ਤੇ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਡਿਪਟੀ ਚੀਫ਼ ਡਿਫੈਂਸ ਕੌਂਸਲ ਪਲਵਿੰਦਰ ਕੌਰ, ਪੈਨਲ ਐਡਵੋਕੇਟ ਨਵਦੀਪ ਸੈਣੀ, ਐਡਵੋਕੇਟ ਰੱਖੀਆ ਪੰਡਿਤ, ਪੀ.ਐਲ.ਵੀ. ਵਿਨੋਦ ਕੁਮਾਰ, ਅਤੇ ਪੀ.ਐਲ.ਵੀ. ਰੋਹਿਤ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਨਸ਼ਾ ਨਾ ਕਰਨ ਦੀ ਕਸਮ ਮਰੀਜ਼ਾਂ ਨੂੰ ਦਿਲਾਈ ਗਈ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਵਿੱਚ ਜ਼ਿਲ੍ਹਾ ਪਠਾਨਕੋਟ ਦੇ 6 ਬਲਾਕ ਪਠਾਨਕੋਟ, ਸੁਜਾਨਪੁਰ, ਨਰੋਟ ਜੈਮਲ ਸਿੰਘ, ਬਮਿਆਲ, ਧਾਰ ਅਤੇ ਘਰੋਟਾ ਵਿਖੇ ਯੂਥ ਅਗੇਂਸਟ ਡਰੱਗਜ਼ ਮੁਹਿੰਮ ਦੇ ਤਹਿਤ ਵੱਖ-ਵੱਖ ਸਕੂਲਾਂ ਪਿੰਡਾਂ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ, ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਹਰ ਜ਼ਰੂਰਤਮੰਦ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਂਦੀ ਹੈ ਜਿਸ ਵਿੱਚ ਮੁਫ਼ਤ ਵਿੱਚ ਵਕੀਲ ਦੇ ਕੇ ਹਰ ਜ਼ਰੂਰਤਮੰਦ ਦਾ ਕੇਸ ਮੁਫ਼ਤ ਵਿੱਚ ਲੜਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸਮੇਂ ਸਮੇਂ ਤੇ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿੱਚ ਲੋਕ ਆਪਣਾ ਕੇਸ ਲਗਵਾ ਕੇ ਸਸਤਾ ਅਤੇ ਸਰਲ ਨਿਆਇ ਪ੍ਰਾਪਤ ਕਰ ਸਕਦੇ ਹਨ, ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਅਨੁਸੂਚਿਤ ਜਾਤੀ, ਮਜ਼ਦੂਰ, ਅਪੰਗ, ਜੇਲ੍ਹਾਂ ਵਿੱਚ ਬੰਦ ਲੋਕ ਅਤੇ ਜਿਨ੍ਹਾਂ ਲੋਕਾਂ ਦੀ ਆਮਦਨ ਸਲਾਨਾ 3 ਲੱਖ ਤੋਂ ਘੱਟ ਹੈ ਉਨ੍ਹਾਂ ਨੂੰ ਮੁਫ਼ਤ ਵਿੱਚ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ | ਇਸ ਮੌਕੇ ਕੌਂਸਲਰ ਮਨਭਾਵਨ ਸਿੰਘ, ਕੌਂਸਲਰ ਕੁਸਮ ਲਤਾ ਆਦਿ ਸ਼ਾਮਿਲ ਸਨ |
ਪਿਛਲੀ ਖ਼ਬਰ ਬੈਂਕ ਕਰਮਚਾਰੀਆਂ ਨੇ ਬੈਂਕਿੰਗ ਉਦਯੋਗ 'ਚ ਪੰਜ ਦਿਨਾਂ ਦਾ ਕੰਮ ਹਫ਼ਤਾ ਲਾਗੂ ਕਰਨ ਦੀ ਮੰਗ ਕਰਦਿਆਂ ਕੀਤਾ ਵਿਰੋਧ ਪ੍ਰਦਰਸ਼... ਅਗਲੀ ਖ਼ਬਰ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਵੱਧ ਤੋਂ ਵੱਧ ਲਗਾਏ ਜਾਣ ਜਾਗਰੂਕਤਾ ਕੈਂਪ-ਸੰਜੀਵ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।