ਅਬੋਹਰ, 15 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ-1 ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਜੈਵੀਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਯਸ਼ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਸਥਾਨਕ ਕੇਸਰਾ ਬਸਤੀ ਜੋ ਕਿ ਠੇਕੇ ਦੀ ਸ਼ਰਾਬ ਨਜਾਇਜ਼ ਤੌਰ 'ਤੇ ਵੇਚਦਾ ਹੈ ਅਤੇ ਅੱਜ ਵੀ ਸ਼ਰਾਬ ਵੇਚ ਰਿਹਾ ਹੈ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਜੈਵੀਰ ਨੇ ਪੁਲਿਸ ਪਾਰਟੀ ਸਮੇਤ ਸੀਡ ਫਾਰਮ ਨੇੜੇ ਛਾਪੇਮਾਰੀ ਕਰ ਯਸ਼ ਕੁਮਾਰ ਨੂੰ 42 ਬੋਤਲਾਂ ਨਜਾਇਜ਼ ਸ਼ਰਾਬ ਠੇਕਾ ਦੇਸੀ ਸਮੇਤ ਗਿ੍ਫ਼ਤਾਰ ਕਰ ਲਿਆ | ਥਾਣਾ ਪੁਲਿਸ ਵਲ਼ੋਂ ਯਸ਼ ਕੁਮਾਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |