ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਪੂਜਾ ਲੂਥਰਾ ਸਚਦੇਵਾ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਹੋਣ ਵਾਲੀਆਂ ਉਪ ਚੋਣਾਂ ਲਈ ਪਾਰਟੀ ਉਮੀਦਵਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਸਮਰਥਨ ਵਿਚ ਜ਼ੋਰਦਾਰ ਢੰਗ ਨਾਲ ਪ੍ਰਚਾਰ ਕਰ ਰਹੀ ਹੈ | ਪੂਜਾ ਲੂਥਰਾ ਆਪਣੀ ਟੀਮ ਦੇ ਨਾਲ ਘਰ-ਘਰ ਜਾ ਕੇ, ਵੱਖ-ਵੱਖ ਜਨਤਕ ਮੀਟਿੰਗਾਂ ਵਿਚ ਹਿੱਸਾ ਲੈ ਕੇ ਅਤੇ ਅÏਰਤਾਂ ਨਾਲ ਵਿਸ਼ੇਸ਼ ਮੀਟਿੰਗਾਂ ਕਰਕੇ ਸੰਜੀਵ ਅਰੋੜਾ ਦੇ ਹੱਕ ਵਿਚ ਵੋਟਾਂ ਮੰਗ ਰਹੀ ਹੈ | ਆਪਣੀ ਮੁਹਿੰਮ ਦੌਰਾਨ ਪੂਜਾ ਲੂਥਰਾ ਸਚਦੇਵਾ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਰਹੀ ਹੈ | 'ਆਪ' ਪਾਰਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੂਜਾ ਲੂਥਰਾ ਨੇ ਕਿਹਾ ਕਿ ਮੁਫ਼ਤ ਬਿਜਲੀ ਯੋਜਨਾ ਨੇ ਲੱਖਾਂ ਪਰਿਵਾਰਾਂ ਦਾ ਬੋਝ ਘਟਾ ਦਿੱਤਾ ਹੈ, ਸਰਕਾਰੀ ਸਕੂਲਾਂ ਵਿਚ ਸੁਧਾਰਾਂ ਕਾਰਨ ਗ਼ਰੀਬ ਪਰਿਵਾਰਾਂ ਦੇ ਬੱਚੇ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ ਸਿਹਤ ਸੇਵਾਵਾਂ ਦੇ ਵਿਸਥਾਰ ਨਾਲ ਹਰ ਵਰਗ ਨੂੰ ਲਾਭ ਹੋਇਆ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ ਅਤੇ ਇਹ ਵਿਸ਼ਵਾਸ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ | ਪੂਜਾ ਲੂਥਰਾ ਨੇ ਸੰਜੀਵ ਅਰੋੜਾ ਦੇ ਸਮਾਜਿਕ ਕਾਰਜਾਂ 'ਤੇ ਵੀ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਇੱਕ ਅਜਿਹਾ ਉਮੀਦਵਾਰ ਹੈ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਾ ਹੈ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੀ ਸਮਰੱਥਾ ਰੱਖਦਾ ਹੈ | ਉਨ੍ਹਾਂ ਦੀ ਜਿੱਤ ਲੁਧਿਆਣਾ (ਪੱਛਮੀ) ਦੇ ਵਿਕਾਸ ਨੂੰ ਇੱਕ ਨਵਾਂ ਹੁਲਾਰਾ ਦੇਵੇਗੀ | ਪ੍ਰਚਾਰ ਦੌਰਾਨ, ਪੂਜਾ ਲੂਥਰਾ ਸਚਦੇਵਾ ਨੇ ਨੌਜਵਾਨਾਂ ਅਤੇ ਅÏਰਤਾਂ ਨੂੰ ਚੋਣਾਂ ਵਿਚ ਹਿੱਸਾ ਲੈਣ ਅਤੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਅਪੀਲ ਵੀ ਕੀਤੀ |