ਅਬੋਹਰ, 15 ਜੂਨ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)- ਜਸਟਿਸ ਸ੍ਰੀ ਦੀਪਕ ਸਿੱਬਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੈਡਮ ਨਵਜੋਤ ਕੌਰ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਹੇਠ ਸ. ਅਵਤਾਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫ਼ਾਜ਼ਿਲਕਾ ਦੀ ਨਿਗਰਾਨੀ ਹੇਠ ਬਜ਼ੁਰਗਾਂ ਖ਼ਿਲਾਫ਼ ਮਾੜੇ ਵਿਵਹਾਰ ਨੂੰ ਰੋਕਣ ਲਈ ਜਾਗਰੂਕਤਾ ਦਿਵਸ ਮੌਕੇ ਇਕ ਜਾਗਰੂਕਤਾ ਕਾਰਜ-ਕ੍ਰਮ ਆਯੋਜਿਤ ਕੀਤਾ ਗਿਆ | ਇਹ ਕਾਰਜ-ਕ੍ਰਮ ਡਿਗਨਿਟੀ ਓਲਡ ਏਜ ਹੋਮ, ਅਬੋਹਰ ਵਿਚ ਕਰਵਾਇਆ ਗਿਆ | ਇਸ ਮੌਕੇ ਮੈਡਮ ਨਿਧੀ ਬੇਰੀ, ਰਿਟੇਨਰ ਵਕੀਲ, ਅਤੇ ਲਖਵੀਰ ਸਿੰਘ, ਪੈਰਾ ਲੀਗਲ ਵਲੰਟੀਅਰ ਵਲੋਂ ਸੀਨੀਅਰ ਨਾਗਰਿਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਗਿਆ | ਉਨ੍ਹਾਂ ਨੇ ਇਹ ਵੀ ਵਿਆਖਿਆ ਕੀਤੀ ਕਿ ਵੱਡਿਆਂ ਦੇ ਨਾਲ ਵਿਵਹਾਰ ਕਰਨਾ ਅਤੇ ਉਨ੍ਹਾਂ ਦੀ ਸੁਰੱਖਿਆ ਸਾਡੀ ਸਮਾਜਿਕ ਅਤੇ ਕਾਨੂੰਨੀ ਜ਼ਿੰਮੇਵਾਰੀ ਹੈ | ਇਸ ਦੌਰਾਨ ਉਨ੍ਹਾਂ ਨੂੰ ਕਾਨੰੂਨੀ ਸਹਾਇਤਾ ਪ੍ਰਾਪਤ ਕਰਨ ਦੇ ਤਰੀਕਿਆਂ, ਬਿਰਧ ਅਵਸਥਾ ਪੈਨਸ਼ਨ, ਉਨ੍ਹਾਂ ਦੇ ਹੱਕਾਂ ਦੀ ਉਲੰਘਣਾ ਹੋਣ ਦੀ ਸਥਿਤੀ ਵਿਚ ਉਪਲਬਧ ਕਾਨੂੰਨੀ ਰਾਹਾਂ ਅਤੇ ਟੋਲ ਫ਼ਰੀ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ ਗਈ |