28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸਿਹਤ ਵਿਭਾਗ ਵਲੋਂ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਚਲਾਏ ਜਾ ਰਹੇ ਹਨ 2 ਬਲੱਡ ਬੈਂਕ ਅਤੇ ਇੱਕ ਸਟੋਰੇਜ ਯੂਨਿਟ-ਸਿਵਲ ਸਰਜਨ

ਅਜੀਤ ਡੈਸਕ 16-06-2025
ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਡਾ. ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਅਧੀਨ 2 ਬਲੱਡ ਬੈਂਕ ਸਬ-ਡਵੀਜ਼ਨਲ ਹਸਪਤਾਲ ਅਬੋਹਰ ਅਤੇ ਪੁਰਾਣੇ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਵਿਖੇ ਅਤੇ ਇੱਕ ਸਟੋਰੇਜ ਯੂਨਿਟ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਚਲਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਲੋੜਵੰਦ ਨੂੰ ਖ਼ੂਨ ਦੀ ਕਮੀ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਹ ਜਾਣਕਾਰੀ ਸਾਂਝੀ ਕਰਦੇ ਹੋਏ ਬਲੱਡ ਬੈਂਕ ਫ਼ਾਜ਼ਿਲਕਾ ਦੇ ਇੰਚਾਰਜ ਡਾ. ਸੁਖਮਨੀ ਸਮਰਾ ਨੇ ਦੱਸਿਆ ਕਿ ਖ਼ੂਨਦਾਨ ਇੱਕ ਸਵੈਇੱਛਿਤ ਪ੍ਰਕਿਰਿਆ ਹੈ ਜਿੱਥੇ ਇੱਕ ਵਿਅਕਤੀ ਖ਼ੂਨਦਾਨ ਕਰਦਾ ਹੈ | ਇਹ ਇੱਕ ਅਜਿਹਾ ਪਰਉਪਕਾਰੀ ਕਾਰਜ ਹੈ | ਜਿਸ ਨਾਲ ਅਸੀਂ ਨਾ ਸਿਰਫ਼ ਇੱਕ ਵਿਅਕਤੀ ਸਗੋਂ ਕਈ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ | ਸਹੀ ਸਮੇਂ ਤੇ ਖ਼ੂਨ ਨਾ ਮਿਲਣ ਕਾਰਨ ਦੁਨੀਆ ਵਿਚ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਬੈਠਦੇ ਹਨ | ਖ਼ੂਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਅਤੇ ਖ਼ੂਨਦਾਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਹਰ ਸਾਲ 14 ਜੂਨ ਨੂੰ ਵਿਸ਼ਵ ਖ਼ੂਨ ਦਾਨੀ ਦਿਵਸ ਮਨਾਇਆ ਜਾਂਦਾ ਹੈ | ਇਸ ਵਾਰ ਇਹ ਦਿਨ ਖ਼ੂਨ ਦਿਓ, ਉਮੀਦ ਦਿਓ ਆਓ ਰਲ ਕੇ ਬਚਾਈਏ ਜ਼ਿੰਦਗੀਆਂ ਦੀ ਥੀਮ ਨਾਲ ਮਨਾਇਆ ਜਾ ਰਿਹਾ ਹੈ |
ਪਿਛਲੀ ਖ਼ਬਰ ਬੱਲੂਆਣਾ ਹਲਕੇ ਦੀ ਕਾਂਗਰਸ ਪਾਰਟੀ ਦੀ ਮੀਟਿੰਗ ਅਗਲੀ ਖ਼ਬਰ ਅਰੋੜਾ ਬਰਾਦਰੀ ਨੂੰ ਇਕਜੁੱਟ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।