ਅਬੋਹਰ, 15 ਜੂਨ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਵਿਧਾਨ ਸਭਾ ਹਲਕੇ ਦੀ ਕਾਂਗਰਸ ਪਾਰਟੀ ਦੀ ਮੀਟਿੰਗ ਹਲਕੇ ਦੇ ਪਿੰਡ ਬੁਰਜ਼ਮੁਹਾਰ ਵਿਖੇ ਪਾਰਟੀ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਗੁਰਵੀਰ ਸਿੰਘ ਬਰਾੜ ਸੀਰਵਾਲੀ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਕੋਆਰਡੀਨੇਟਰ ਗੁਰਵੀਰ ਸਿੰਘ ਬਰਾੜ ਨੇ ਕਿਹਾ ਕਿ ਇਸ ਵਾਰ ਕਾਂਗਰਸ ਪਾਰਟੀ ਵੱਡੀਆਂ ਗੱਡੀਆਂ ਵਾਲਿਆਂ ਨੂੰ ਨਹੀਂ ਸਗੋਂ ਪਾਰਟੀ ਲਈ ਮਿਹਨਤ ਕਰਨ ਵਾਲਿਆਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੇਵੇਗੀ | ਤੁਸੀਂ ਡਟ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਘਰ-ਘਰ ਜਾ ਕੇ ਪ੍ਰਚਾਰ ਕਰੋ | ਬੂਥ ਵਾਈਜ਼ ਕਮੇਟੀਆਂ ਬਣਾਓ ਤਾਂ ਕਿ 2027 'ਚ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ | ਉਨ੍ਹਾਂ ਹਲਕਾ ਕੋਆਰਡੀਨੇਟਰ ਲਗਾਏ ਜਾਣ 'ਤੇ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ 'ਤੇ ਸਮੂਹ ਅਹੁਦੇਦਾਰ ਅਤੇ ਵਰਕਰਾਂ ਨੂੰ 2027 ਦੀਆਂ ਚੋਣਾ ਲਈ ਡਟ ਜਾਣ ਦੀ ਅਪੀਲ ਕੀਤੀ | ਇਸ ਦੌਰਾਨ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਨਵ-ਨਿਯੁਕਤ ਕੋਆਰਡੀਨੇਟਰ ਗੁਰਵੀਰ ਬਰਾੜ ਦਾ ਸਵਾਗਤ ਕੀਤਾ ਅਤੇ ਮੀਟਿੰਗ ਵਿਚ ਪਹੁੰਚੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਸਪਿੰਦਰ ਸਿੰਘ ਜਾਖੜ, ਸਰਪੰਚ ਅਮਨਦੀਪ ਸਿੰਘ ਬੱਬੂ ਧਾਲੀਵਾਲ, ਰਾਜਾ ਕੁੰਡਲ, ਦੀਪ ਬਰਾੜ, ਨਵਦੀਪ ਧਾਲੀਵਾਲ, ਨਿਰਮਲ ਸਿੰਘ, ਅਮਨਦੀਪ ਸਿਆਗ, ਅੰਬਰਬੀਰ ਸਿੰਘ, ਤਵਿੰਦਰ ਹੇਅਰ, ਗੁਰਲਾਲ ਸਿੰਘ, ਪਰਮਿੰਦਰ ਸਿੰਘ, ਰਾਜਿੰਦਰ ਭਾਟੀ, ਸੰਦੀਪ ਕੰਬੋਜ ਆਦਿ ਹਾਜ਼ਰ ਸਨ |