28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਚੌਕੀ ਇੰਚਾਰਜ ਬਲਕਾਰ ਸਿੰਘ ਨੇ ਚੌਕੀ ਦੇ ਬਾਹਰ ਸਮੁੱਚੇ ਸਟਾਫ਼ ਨਾਲ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ

ਅਜੀਤ ਡੈਸਕ 16-06-2025
ਮੰਡੀ ਘੁਬਾਇਆ,15 ਜੂਨ (ਅਮਨ ਬਵੇਜਾ)-ਪੰਜਾਬ ਪੁਲਿਸ ਜਿੱਥੇ ਗੈਰ ਸਮਾਜਿਕ ਲੋਕਾਂ ਨੂੰ ਨੱਥ ਪਾਉਣ ਲਈ ਵਚਨਬੱਧ ਹੈ ਅਤੇ ਅਨੇਕਾਂ ਵਾਰ ਪੁਲਿਸ ਵੱਲੋਂ ਆਮ ਲੋਕਾਂ ਨਾਲ ਚੰਗੇ ਮਾੜੇ ਵਤੀਰੇ ਨੂੰ ਲੈ ਕੇ ਵੀ ਗੱਲਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਤੇ ਪੰਜਾਬ ਪੁਲਿਸ ਵਿਚ ਅਨੇਕਾਂ ਅਜਿਹੇ ਮੁਲਾਜ਼ਮ ਹਨ ਜੋ ਸਮੇਂ ਸਮੇਂ 'ਤੇ ਆਮ ਲੋਕਾਂ ਲਈ ਮਸੀਹਾ ਸਾਬਤ ਹੁੰਦੇ ਰਹਿੰਦੇ ਹਨ, ਅਜਿਹੀ ਹੀ ਇੱਕ ਪਹਿਲਕਦਮੀ ਪੁਲਿਸ ਚੌਂਕੀ ਘੁਬਾਇਆ ਦੇ ਇੰਚਾਰਜ ਬਲਕਾਰ ਸਿੰਘ ਅਤੇ ਉਨ੍ਹਾਂ ਦੇ ਸਮੂਹ ਸਟਾਫ਼ ਵਲ਼ੋਂ ਕੀਤੀ ਗਈ¢ ਕੁੱਝ ਦਿਨਾਂ ਤੋਂ ਅੱਤ ਦੀ ਗਰਮੀ ਪੈਂਦੀ ਦੇਖ ਉਨ੍ਹਾਂ ਵਲ਼ੋਂ ਆਮ ਰਾਹਗੀਰਾਂ ਨੂੰ ਰੋਕ ਰੋਕ ਕੇ ਠੰਢਾ ਮਿੱਠਾ ਜਲ ਛਕਾਇਆ ਗਿਆ ਅਤੇ ਲੋਕ ਪੰਜਾਬ ਪੁਲਿਸ ਦੀਆਂ ਸਿਫ਼ਤਾਂ ਕਰਦੇ ਦਿਖਾਈ ਦਿੱਤੇ¢ ਗੱਲਬਾਤ ਕਰਦਿਆਂ ਪੁਲਿਸ ਚੌਂਕੀ ਇੰਚਾਰਜ ਬਲਕਾਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਲਗਾਤਾਰ ਗਰਮੀ ਦਾ ਪ੍ਰਕੋਪ ਵੱਧ ਰਿਹਾ ਹੈ ਅਤੇ ਇਸ ਦੇ ਚੱਲਦਿਆ ਸਮੂਹ ਸਟਾਫ਼ ਵਲ਼ੋਂ ਫ਼ੈਸਲਾ ਕੀਤਾ ਗਿਆ ਸੀ ਕਿ ਚੌਂਕੀ ਦੇ ਬਾਹਰ ਹਾਈਵੇਅ ਦੇ ਉਪਰ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਜਾਵੇ ਤਾਂ ਜੋ ਰਾਹਗੀਰਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲ ਸਕੇ ਅਤੇ ਇਸ ਦੇ ਤਹਿਤ ਅੱਜ ਇਹ ਉਪਰਾਲਾ ਕੀਤਾ ਗਿਆ ਹੈ¢ ਇਸ ਮੌਕੇ ਸਹਾਇਕ ਥਾਣੇਦਾਰ ਜਸਵੰਤ ਸਿੰਘ,ਮੁਨਸ਼ੀ ਜੋਗਿੰਦਰ ਸਿੰਘ ਲਵਲੀ ਸਮੇਤ ਹੋਰ ਸਟਾਫ਼ ਹਾਜ਼ਰ ਸੀ¢
ਪਿਛਲੀ ਖ਼ਬਰ ਲੁਧਿਆਣਾ ਪੱਛਮੀ ਤੋਂ 'ਆਪ' ਦੇ ਉਮੀਦਵਾਰ ਸੰਜੀਵ ਅਰੋੜਾ ਵੱਡੇ ਫ਼ਰਕ ਨਾਲ ਜਿੱਤਣਗੇ-ਭਜਨ ਲਾਲ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਫੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।