ਬੱਲੂਆਣਾ, 15 ਜੂਨ (ਜਸਮੇਲ ਸਿੰਘ ਢਿੱਲੋਂ)-19 ਜੂਨ ਨੂੰ ਹੋਣ ਵਾਲੀਆਂ ਲੁਧਿਆਣਾ ਪੱਛਮੀ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੱਡੇ ਫ਼ਰਕ ਨਾਲ ਜਿੱਤਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਜਨ ਲਾਲ ਮੌਜੂਦਾ ਸਰਪੰਚ ਬੱਲੂਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾ ਵਿਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੋਗੀ ਜੇਤੂ ਰਹੇ ਸਨ ਅਤੇ ਉਨ੍ਹਾਂ ਦੀ ਬੇਵਕਤੀ ਅਚਾਨਕ ਹੋਈ ਮੌਤ ਕਾਰਨ ਇੱਥੇ ਬਾਏ ਇਲੈੱਕਸ਼ਨ ਕਰਵਾਉਣਾ ਪਿਆ | ਉਨ੍ਹਾਂ ਕਿਹਾ ਕਿ ਉਹ ਦੋ ਵਾਰੀ ਪਹਿਲਾ ਪੰਜਾਬ ਯੂਥ ਪ੍ਰਧਾਨ ਅਮਰਜੀਤ ਸਿੰਘ ਅਤੇ ਫਿਰ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨਾਲ ਲੁਧਿਆਣਾ ਪੱਛਮੀ ਵਿਖੇ ਚੋਣ ਪ੍ਰਚਾਰ ਵਿਚ ਹਾਜ਼ਰ ਹੋਏ ਹਨ | ਜਿੱਥੇ ਉਨ੍ਹਾਂ ਦੇਖਿਆ ਕਿ ਲੋਕਾਂ ਵਿਚ ਆਮ ਆਦਮੀ ਪਾਰਟੀ ਵਲ਼ੋਂ ਕੀਤੇ ਜਾ ਰਹੇ ਪੂਰੇ ਪੰਜਾਬ ਦੇ ਵਿਕਾਸ ਕਾਰਜਾਂ ਕਾਰਨ ਕਿੰਨਾ ਉਤਸ਼ਾਹ ਭਰਿਆ ਹੋਇਆ ਹੈ | ਦੂਜੀ ਗੱਲ ਸੰਜੀਵ ਅਰੋੜਾ ਮੌਜੂਦਾ ਰਾਜ ਸਭਾ ਮੈਂਬਰ ਹੋਣ ਕਾਰਨ ਵੀ ਲੋਕਾਂ ਵਿਚ ਲੋਕਪਿ੍ਆ ਹਨ | ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਦੀ ਆਪਣੀ ਛਵੀ ਵੀ ਉਨ੍ਹਾਂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਵਿਚ ਪੂਰਨ ਸਹਿਯੋਗ ਕਰੇਗੀ ਅਤੇ ਉਹ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਗੇ |