28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਫ਼ਾਜ਼ਿਲਕਾ 'ਚ ਕਾਮਰੇਡ ਸੱਜਣ ਸਿੰਘ ਲੋਹ ਦੀ ਬਰਸੀ ਮਨਾਈ

ਅਜੀਤ ਡੈਸਕ 16-06-2025
ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ 'ਚ ਕਾਮਰੇਡ ਸੱਜਣ ਸਿੰਘ ਲੋਹ ਪੁਰਸ਼ ਦੀ ਬਰਸੀ ਮਨਾਈ ਗਈ | ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਇਕੱਠੇ ਹੋਏ | ਪ੍ਰੋਗਰਾਮ ਦੌਰਾਨ ਕਾਮਰੇਡ ਸੱਜਣ ਸਿੰਘ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ ਗਈ 'ਤੇ ਉਨ੍ਹਾਂ ਦੀ ਯਾਦ ਵਿਚ ਪੰਜ ਮਿੰਟ ਦਾ ਮੌਨ ਵਰਤ ਰੱਖਿਆ ਗਿਆ | ਇਸ ਮੌਕੇ ਸਾਰੇ ਸਾਥੀਆਂ ਵਲ਼ੋਂ ਕਾਮਰੇਡ ਸੱਜਣ ਸਿੰਘ ਅਮਰ ਰਹੇ, ਅਮਰ ਰਹੇ ਦੇ ਨਾਅਰੇ ਲਗਾਏ ਗਏ | ਪ੍ਰੋਗਰਾਮ ਵਿਚ ਜ਼ਿਲ੍ਹਾ ਪ੍ਰਧਾਨ ਸਰਦਾਰ ਰਾਜਬੀਰ ਸਿੰਘ, ਚੇਅਰਮੈਨ ਜੋਗਿੰਦਰ ਸਿੰਘ, ਰਿਟਾਇਰਮੈਂਟ ਸਾਥੀ 'ਤੇ ਖ਼ਜ਼ਾਨਚੀ ਹਰੀ ਚੰਦ, ਜਰਨਲ ਸਕੱਤਰ ਗੁਰਵਿੰਦਰ ਸਿੰਘ, ਡਰੇਨੇਜ ਵਿਭਾਗ ਦੇ ਰੰਗੀਲ ਸਿੰਘ ਸਮੇਤ ਕਈ ਹੋਰ ਸਾਥੀ ਵੀ ਮੌਜੂਦ ਰਹੇ |
ਪਿਛਲੀ ਖ਼ਬਰ ਵੰਦਨਾ ਸਾਂਗਵਾਲ ਦੀ ਅਗਵਾਈ ਹੇਠ ਭਾਜਪਾ ਨੇ ਸ਼ੇਰੇਵਾਲਾ 'ਚ ਕੈਂਪ ਲਗਾਇਆ ਅਗਲੀ ਖ਼ਬਰ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।