28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਵੰਦਨਾ ਸਾਂਗਵਾਲ ਦੀ ਅਗਵਾਈ ਹੇਠ ਭਾਜਪਾ ਨੇ ਸ਼ੇਰੇਵਾਲਾ 'ਚ ਕੈਂਪ ਲਗਾਇਆ

ਅਜੀਤ ਡੈਸਕ 16-06-2025
ਅਬੋਹਰ, 15 ਜੂਨ (ਸੁਖਜੀਤ ਸਿੰਘ ਬਰਾੜ)- ਬੱਲੂਆਣਾ ਵਿਧਾਨ ਸਭਾ ਹਲਕੇ ਦੇ ਹਲਕਾ ਇੰਚਾਰਜ ਸ੍ਰੀਮਤੀ ਵੰਦਨਾ ਸਾਂਗਵਾਲ ਦੀ ਅਗਵਾਈ ਹੇਠ ਭਾਜਪਾ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਹਲਕਾ ਇੰਚਾਰਜ ਵੰਦਨਾ ਸਾਂਗਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਵਲ਼ੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੇ ਹਰ ਵਰਗ ਦਾ ਧਿਆਨ ਰੱਖ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਵੀ ਕਿਸਾਨ ਨਿਧੀ ਯੋਜਨਾ ਚਲਾਈ ਹੋਈ ਹੈ | ਐੱਸ.ਸੀ.ਅਤੇ ਬੀ.ਸੀ ਭਾਈਚਾਰੇ ਲਈ ਵੀ ਬਹੁਤ ਸਾਰੀਆਂ ਯੋਜਨਾਵਾਂ ਚਲਾਈਆਂ ਹੋਈਆਂ ਹਨ | ਕੇਂਦਰ ਵਲ਼ੋਂ ਚਲਾਈ ਗਈ ਆਯੂਸ਼ਮਾਨ ਯੋਜਨਾ ਦਾ ਅੱਜ ਹਰ ਦੇਸ਼ ਵਾਸੀ ਨੂੰ ਸਿਹਤ ਦਾ ਇਲਾਜ ਕਰਵਾਉਣ ਲਈ ਵੱਡਾ ਫ਼ਾਇਦਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਵਾਸੀ ਇਨ੍ਹਾਂ ਯੋਜਨਾਵਾਂ ਤੋਂ ਵਾਂਝੇ ਹਨ, ਉਹ ਹੁਣ ਵੀ ਕੇਂਦਰ ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ | ਉਨ੍ਹਾਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਇਹ ਤਾਂ ਝੂਠੇ ਲਾਰਿਆਂ ਵਾਲੀ ਸਰਕਾਰ ਹੈ | ਇਸ ਨੇ ਸੂਬਾ ਵਾਸੀਆਂ ਨੂੰ ਕੁੱਝ ਨਹੀਂ ਦਿੱਤਾ | 2027 ਦੀਆਂ ਚੋਣਾਂ 'ਚ ਤੁਸੀਂ ਭਾਜਪਾ ਦਾ ਸਾਥ ਦਿਓ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਖ਼ੂਨਦਾਨ ਕੈਂਪ 'ਚ ਵਿਧਾਇਕ ਨੇ ਕੀਤਾ ਖ਼ੂਨਦਾਨ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਕਾਮਰੇਡ ਸੱਜਣ ਸਿੰਘ ਲੋਹ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।