ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰੇਸ਼ ਕੁਮਾਰ ਪੁੱਤਰ ਸੰਤਾ ਲਾਲ ਵਾਸੀ ਪੁਰਾਣਾ ਜੈਨ ਸਕੂਲ ਰੋਡ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 12 ਜੂਨ ਨੂੰ ਮਨਿਆਰੀ ਦਾ ਸਾਮਾਨ ਵੇਚਣ ਲਈ ਮੰਡੀ ਲਾਧੂਕਾ ਅਤੇ ਅਰਨੀਵਾਲਾ ਵੱਲ ਗਿਆ ਸੀ | ਜਦ ਉਹ ਆਪਣੀ ਕਾਰ ਵਿਚ ਸਾਮਾਨ ਲੈ ਕੇ ਮੰਡੀ ਲਾਧੂਕਾ ਪੁੱਜਿਆ ਤਾਂ 2 ਅਣਪਛਾਤੇ ਨੌਜਵਾਨਾਂ ਨੇ ਉਸ ਦੀ ਕਾਰ ਨੂੰ ਰੋਕ ਲਿਆ ਅਤੇ ਕਾਰ ਦਾ ਅਗਲਾ ਸ਼ੀਸ਼ਾ ਤੋੜ ਦਿੱਤਾ ਅਤੇ ਕਾਰ ਰੋਕ ਕੇ ਉਹ ਬਾਹਰ ਆਇਆ ਤਾਂ ਉਨ੍ਹਾਂ ਨੇ ਉਸ ਦੇ ਹੱਥ ਫੜ ਕੇ ਉਸ ਦਾ ਮੋਬਾਈਲ ਫ਼ੋਨ ਖੋਹ ਲਿਆ ਅਤੇ ਪਰਸ ਕੱਢ ਲਿਆ | ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |