28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਨਸ਼ੀਲੀਆਂ ਗੋਲੀਆਂ ਬਰਾਮਦ, ਪਰਚਾ ਦਰਜ

ਅਜੀਤ ਡੈਸਕ 16-06-2025
ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ 150 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਚੱਕ ਖਿਓ ਨੂੰ ਜਾ ਰਹੀ ਸੀ ਤਾਂ ਨਹਿਰ ਦੀ ਪਟੜੀ ਦੇ ਨਾਲ ਦਰੱਖਤਾਂ ਦੇ ਝੁੰਡ ਵਿਚ ਨੌਜਵਾਨ ਬੈਠੇ ਦਿਖਾਈ ਦਿੱਤੇ | ਜਿਨ੍ਹਾਂ ਨੇ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਆਪਣੀ ਜੇਬ ਵਿਚੋਂ ਲਿਫ਼ਾਫ਼ਾ ਕੱਢ ਕੇ ਜ਼ਮੀਨ 'ਤੇ ਸੁੱਟ ਦਿੱਤਾ | ਜਿਸ ਵਿਚ ਨਸ਼ੀਲੀਆਂ ਗੋਲੀਆਂ ਦੇ ਪੱਤੇ ਸਨ | ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਸ਼ੱੱਕ ਦੀ ਬਿਨਾਹ 'ਤੇ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਂਅ ਬਲਜੀਤ ਸਿੰਘ ਉਰਫ਼ ਸੰਨ੍ਹੀ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਚੱਕ ਖਿਓ ਵਾਲਾ ਬੋਦਲਾ ਅਤੇ ਦੂਸਰੇ ਨੇ ਆਪਣਾ ਨਾਂਅ ਸਲੀਮ ਪੁੱਤਰ ਪ੍ਰਕਾਸ਼ ਵਾਸੀ ਪਿੰਡ ਟਾਹਲੀ ਵਾਲਾ ਬੋਦਲਾ ਦੱਸਿਆ | ਉਨ੍ਹਾਂ ਵਲ਼ੋਂ ਸੁੱਟੇ ਗਏ ਲਿਫ਼ਾਫ਼ੇ ਵਿਚੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸੱਟਾਂ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਲੁੱਟ ਖੋਹ ਕਰਨ ਵਾਲੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।