ਫ਼ਾਜ਼ਿਲਕਾ, 15 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਸੱਟਾਂ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਰਵੀਕਾਂਤ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰੇਸ਼ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਖਿਓਵਾਲੀ ਢਾਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 6 ਜੂਨ ਸ਼ਾਮ ਨੂੰ ਘਰ ਤੋਂ ਬਾਹਰ ਨਿਕਲਿਆ ਤਾਂ ਰਸਤੇ ਵਿਚ ਇੰਦਰ ਸੈਨ ਪੁੱਤਰ ਪ੍ਰੇਮ ਕੁਮਾਰ ਵਾਸੀ ਖਿਓਵਾਲੀ ਢਾਬ ਖੜ੍ਹਾ ਸੀ | ਜਿਸ ਨੇ ਉਸ ਨਾਲ ਗਾਲ਼ੀ ਗਲੋਚ ਅਤੇ ਕੁਹਾੜੀ ਦੇ ਨਾਲ ਸੱਟਾਂ ਮਾਰੀਆਂ ਅਤੇ ਜਦੋਂ ਉਹ ਆਪਣੇ ਬਚਾਅ ਲਈ ਆਪਣੇ ਘਰ ਭੱਜ ਗਿਆ ਤਾਂ ਉਸ ਨੇ ਉਸ ਦੇ ਘਰ ਆ ਕੇ ਉਸ ਦੇ ਪਿਤਾ ਅਤੇ ਮਾਤਾ ਨੂੰ ਵੀ ਕੁਹਾੜੀ ਨਾਲ ਸੱਟਾਂ ਮਾਰੀਆਂ, ਜਿਸ ਕਰਕੇ ਉਸ ਦੇ ਪਿਤਾ ਬੇਹੋਸ਼ ਹੋ ਗਏ | ਜਿਸ 'ਤੇ ਉਸ ਨੇ ਆਪਣੇ ਪਿਤਾ ਨੂੰ ਸਵਾਰੀ ਦਾ ਪ੍ਰਬੰਧ ਕਰਕੇ ਸਿਵਲ ਹਸਪਤਾਲ ਫ਼ਾਜ਼ਿਲਕਾ ਇਲਾਜ ਲਈ ਲੈ ਕੇ ਆਇਆ | ਪੁਲਿਸ ਨੇ ਇੰਦਰ ਸੈਨ ਪੁੱਤਰ ਪ੍ਰੇਮ ਕੁਮਾਰ ਵਾਸੀ ਖਿਓਵਾਲੀ ਢਾਬ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |