18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਟੱਕਰ ਮਾਰਨ ਵਾਲੇ ਅਣਪਛਾਤੇ ਕਾਰ ਸਵਾਰ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 17-06-2025
ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਟੱਕਰ ਮਾਰਨ ਵਾਲੇ ਅਣਪਛਾਤੇ ਕਾਰ ਸਵਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰੋਹਤਾਸ਼ ਪੁੱਤਰ ਰਾਮ ਅਵਤਾਰ ਵਾਸੀ ਮਰਾਖ ਨੰਗਲਾ ਥਾਣਾ ਉਜਾਨੀ ਜ਼ਿਲ੍ਹਾ ਬੇਦਯੂ ਉੱਤਰ ਪ੍ਰਦੇਸ਼ ਹਾਲ ਐੱਚ.ਕੇ ਬਤਰਾ ਭੱਠਾ ਘੱਲੂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 15 ਜੂਨ ਨੂੰ ਉਸ ਦੇ ਜੀਜੇ ਸ਼ੰਕਰ ਲਾਲ ਪੁੱਤਰ ਮਨੋਹਰ ਵਾਸੀ ਕਿਵਾਈ ਥਾਣਾ ਕੋਰਕ ਜ਼ਿਲ੍ਹਾ ਬੇਦਯੂ ਉੱਤਰ ਪ੍ਰਦੇਸ਼ ਹਾਲ ਐੱਚ.ਕੇ ਬਤਰਾ ਭੱਠਾ ਘੱਲੂ ਨੂੰ ਪਿੰਡ ਘੱਲੂ ਨੇੜੇ ਇੱਕ ਅਣਪਛਾਤੀ ਕਾਰ, ਜਿਸ ਨੂੰ ਉਸ ਦਾ ਡਰਾਈਵਰ ਬੜੀ ਲਾਪਰਵਾਹੀ ਨਾਲ ਚਲਾ ਰਿਹਾ ਸੀ ਨੇ ਟੱਕਰ ਮਾਰ ਦਿੱਤੀ | ਜਿਸ ਕਾਰਨ ਉਸ ਦੇ ਜੀਜੇ ਸ਼ੰਕਰ ਲਾਲ ਦੀ ਮੌਤ ਹੋ ਗਈ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਕਾਰ ਸਵਾਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ ਅਗਲੀ ਖ਼ਬਰ ਐਂਬਰੋਜ਼ੀਅਲ ਸਕੂਲ ਜ਼ੀਰਾ ਦੀਆਂ ਵਿਦਿਆਰਥਣਾਂ ਨੇ ਐਨ.ਸੀ.ਸੀ. ਸਕਾਲਰਸ਼ਿਪ ਜਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।