ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਆ ਕੇ ਇਤਲਾਹ ਦਿੱਤੀ ਕਿ ਗੁਰਚਰਨ ਸਿੰਘ ਉਰਫ਼ ਚੰਨੀ ਪੁੱਤਰ ਸੁੰਦਰ ਸਿੰਘ ਅਤੇ ਬਿੰਦਰ ਸਿੰਘ ਪੁੱਤਰ ਹੁਸ਼ਿਆਰ ਸਿੰਘ ਵਾਸੀ ਹਸਤਾ ਕਲਾ ਨਾਜਾਇਜ਼ ਸ਼ਰਾਬ ਵੇਚਣ ਦੇ ਆਦੀ ਹਨ | ਜੇਕਰ ਰਾਣਾ ਟੀ ਪੁਆਇੰਟ ਨੇੜੇ ਰੇਡ ਕੀਤਾ ਜਾਵੇ ਤਾਂ ਉਹ ਕਾਬੂ ਆ ਸਕਦੇ ਹਨ | ਪੁਲਿਸ ਨੇ ਰੇਡ ਕਰਕੇ ਦੋਵਾਂ ਨੂੰ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |