ਜਲਾਲਾਬਾਦ, 16 ਜੂਨ(ਜਤਿੰਦਰ ਪਾਲ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਤਾਇਨਾਤ ਸੈਨੀਟੇਸ਼ਨ ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ ¢ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਜਲਾਲਾਬਾਦ ਦੇ ਇਕ ਨਿਵਾਸੀ ਵਲ਼ੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ¢ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿਚ ਉਸ ਵਲ਼ੋਂ ਕੀਤੇ ਗਏ ਸਫ਼ਾਈ ਦੇ ਕੰਮ ਦੇ ਬਿੱਲ ਪਾਸ ਕਰਨ ਦੇ ਬਦਲੇ ਉਸ ਤੋਂ 20,000 ਰੁਪਏ ਦੀ ਰਿਸ਼ਵਤ ਮੰਗੀ ਸੀ, ਪਰ ਬੇਨਤੀ ਕਰਨ 'ਤੇ ਉਹ 15,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ¢ ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ¢ ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਫ਼ਿਰੋਜ਼ਪੁਰ ਰੇਂਜ ਵਿਖੇ ਭਿ੍ਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ¢ ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ ¢