18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹੈਰੋਇਨ ਸਮੇਤ 5 ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ

ਅਜੀਤ ਡੈਸਕ 17-06-2025
ਜਲਾਲਾਬਾਦ , 16 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਅਤੇ ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 592.99 ਗਰਾਮ ਹੈਰੋਇਨ ਸਮੇਤ 5 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਮੁਕੱਦਮੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰਨ ਲਈ ਗਸ਼ਤ ਦੌਰਾਨ ਥਾਣਾ ਸਦਰ ਏਰੀਏ ਵਿਚ ਮੌਜੂਦ ਸੀ ਅਤੇ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪੁਲ ਲਛਮਣ ਨਹਿਰ ਰਕਬਾ ਪਿੰਡ ਢੰਡੀ ਕਦੀਮ ਕੋਲ ਮੌਜੂਦ ਸੀ ਤਾਂ ਸਾਹਮਣੇ ਤੋਂ 3 ਨੌਜਵਾਨ ਮੋਟਰਸਾਈਕਲ ਮਾਰਕਾ ਬਜਾਜ ਸੀਟੀ-100 ਨੰਬਰ ਪੀ.ਬੀ. 61ਸੀ-6310 ਤੇ ਸਵਾਰ ਹੋ ਕੇ ਆ ਰਹੇ ਸੀ, ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਹਿਰਾਸਤ ਵਿਚ ਲੈ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 500 ਗਰਾਮ ਹੈਰੋਇਨ ਬਰਾਮਦ ਹੋਈ | ਇਨ੍ਹਾਂ ਵਿਅਕਤੀਆਂ ਦੀ ਪਹਿਚਾਣ ਮਲਕੀਤ ਸਿੰਘ ਪੁੱਤਰ ਜੀਤ ਸਿੰਘ, ਅਰਵਿੰਦ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀਆਨ ਢੰਡੀ ਖ਼ੁਰਦ ਅਤੇ ਹਰਜੀਵ ਸਿੰਘ ਪੁੱਤਰ ਸ਼ਰਮਾ ਸਿੰਘ ਵਾਸੀ ਢਾਣੀ ਨੱਥਾ ਸਿੰਘ ਵਾਲਾ ਦਾਖਲੀ ਢੰਡੀ ਕਦੀਮ ਵਜੋਂ ਹੋਈ | ਪੁਲਿਸ ਨੇ ਇਨ੍ਹਾਂ ਵਿਅਕਤੀਆਂ ਨੂੰ ਹੈਰੋਇਨ ਅਤੇ ਮੋਟਰ ਸਾਈਕਲ ਸਣੇ ਗਿ੍ਫ਼ਤਾਰ ਕਰਨ ਉਪਰੰਤ ਥਾਣਾ ਸਦਰ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 74 ਮਿਤੀ 15-06-2025 ਨੂੰ ਧਾਰਾ 21(ਸੀ)29/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤਾ ਗਿਆ ਹੈ | ਉੱਧਰ, ਥਾਣਾ ਅਮੀਰ ਖ਼ਾਸ ਵਿਖੇ ਦਰਜ ਮੁਕੱਦਮੇ ਦੇ ਜਾਂਚ ਅਧਿਕਾਰੀ ਐੱਸ.ਆਈ. ਰਵੀਪਾਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਮੇਤ ਕਰਮਚਾਰੀਆਂ ਦੇ ਨਾਲ ਟੀ-ਪੁਆਇੰਟ ਲਿੰਕ ਰੋਡ ਪੀਰੇ ਕੇ ਦੇ ਕੋਲ ਨਾਕਾਬੰਦੀ ਕੀਤੀ ਗਈ ਸੀ ਤਾਂ ਮੋਟਰ ਸਾਈਕਲ ਨੰਬਰ ਪੀ.ਬੀ.-61-ਈ-4946 ਤੇ ਆ ਰਹੇ ਨੌਜਵਾਨਾਂ ਨੂੰ 92.99 ਗਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ | ਇਨ੍ਹਾਂ ਵਿਅਕਤੀਆਂ ਦੀ ਪਹਿਚਾਣ ਵੰਸ਼ ਕੁਮਾਰ ਪੁੱਤਰ ਪਿਆਰਾ ਰਾਮ ਅਤੇ ਸੋਨਾ ਸਿੰਘ ਪੁੱਤਰ ਸਤਪਾਲ ਸਿੰਘ ਵਾਸੀਆਨ ਚੱਕ ਸੋਹਣਾ ਸਾਂਦੜ ਉਰਫ਼ ਵੱਡਾ ਸਿੱਧੂ ਵਾਲਾ ਵਜੋਂ ਹੋਈ ਹੈ | ਪੁਲਿਸ ਨੇ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਉਪਰੰਤ ਥਾਣਾ ਅਮੀਰ ਖ਼ਾਸ ਵਿਖੇ ਮੁਕੱਦਮਾ ਨੰਬਰ 47 ਮਿਤੀ 15-06-2025 ਨੂੰ ਧਾਰਾ 21/61/85 ਐਨ.ਡੀ.ਪੀ.ਐੱਸ. ਐਕਟ ਤਹਿਤ ਰਜਿਸਟਰ ਕੀਤਾ ਗਿਆ ਹੈ |
ਪਿਛਲੀ ਖ਼ਬਰ ਸ਼ੱਕੀ ਹਾਲਾਤ 'ਚ ਮੋਟਰਸਾਈਕਲ ਸਵਾਰ ਜ਼ਖਮੀ ਹਾਲਤ 'ਚ ਮਿਲਿਆ ਅਗਲੀ ਖ਼ਬਰ ਅਬੋਹਰ ਦੇ ਸੀਤੋ ਰੋਡ ਦੀ ਸੀਵਰੇਜ ਸਮੱਸਿਆ ਦਾ ਨਹੀਂ ਹੋਇਆ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।