18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਸ਼ੱਕੀ ਹਾਲਾਤ 'ਚ ਮੋਟਰਸਾਈਕਲ ਸਵਾਰ ਜ਼ਖਮੀ ਹਾਲਤ 'ਚ ਮਿਲਿਆ

ਅਜੀਤ ਡੈਸਕ 17-06-2025
ਅਬੋਹਰ, 16 ਜੂਨ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਬਿਸ਼ਨਪੁਰਾ ਵਿਚ ਬੀਤੀ ਦੇਰ ਰਾਤ ਇਕ ਅਧਖੜ ਉਮਰ ਦਾ ਵਿਅਕਤੀ ਸੜਕ 'ਤੇ ਜ਼ਖਮੀ ਹਾਲਤ ਵਿਚ ਮਿਲਿਆ | ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਅਤੇ ਉੱਥੋਂ ਉਸ ਨੰੂ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ | ਪਰਿਵਾਰਕ ਮੈਂਬਰਾਂ ਨੇ ਸ਼ੱਕ ਜਤਾਇਆ ਹੈ ਕਿ ਵਿਅਕਤੀ ਹਮਲੇ 'ਚ ਜ਼ਖਮੀ ਹੋਇਆ ਹੈ | ਜਾਣਕਾਰੀ ਅਨੁਸਾਰ ਬਿਸ਼ਨਪੁਰਾ ਦੇ ਰਹਿਣ ਵਾਲੇ ਸੰਜੇ ਕੁਮਾਰ ਦੇ ਭਤੀਜੇ ਮੁਕੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਸ ਦਾ ਚਾਚਾ ਲਗਭਗ 9 ਵਜੇ ਆਪਣੀ ਮੋਟਰਸਾਈਕਲ 'ਤੇ ਪਿੰਡ 'ਚ ਕਿਤੇ ਗਿਆ ਸੀ | 10 ਮਿੰਟ ਬਾਅਦ ਉਸ ਨੰੂ ਸੂਚਨਾ ਮਿਲੀ ਕਿ ਸੰਜੇ ਕੁਮਾਰ ਸੜਕ 'ਤੇ ਜ਼ਖਮੀ ਹਾਲਤ ਵਿਚ ਪਿਆ ਹੈ | ਜਦੋਂ ਉਹ ਮੌਕੇ 'ਤੇ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਉਸ ਦਾ ਖ਼ੂਨ ਬਹੁਤ ਜ਼ਿਆਦਾ ਵਹਿ ਰਿਹਾ ਸੀ ਅਤੇ ਉਸ ਨੇ ਉਸ ਨੂੰ ਇੱਕ ਨਿੱਜੀ ਵਾਹਨ ਵਿਚ ਸੀਤੋ ਹਸਪਤਾਲ ਵਿਚ ਦਾਖਲ ਕਰਵਾਇਆ ਅਤੇ 112 ਹੈਲਪ ਲਾਈਨ 'ਤੇ ਵੀ ਇਸ ਬਾਰੇ ਜਾਣਕਾਰੀ ਦਿੱਤੀ | ਸੰਜੇ ਦੀ ਹਾਲਤ ਗੰਭੀਰ ਦੇਖ ਕੇ ਉਸ ਨੰੂ ਅਬੋਹਰ ਰੈਫ਼ਰ ਕਰ ਦਿੱਤਾ ਗਿਆ | ਜਿਸ 'ਤੇ ਪਰਿਵਾਰ ਅਤੇ 112 ਟੀਮ ਨੇ 108 ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਨੂੰ ਅਬੋਹਰ ਹਸਪਤਾਲ ਪਹੁੰਚਾਇਆ | ਜਿੱਥੇ ਮੁਢਲੇ ਇਲਾਜ ਤੋਂ ਬਾਅਦ ਉਸ ਨੰੂ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ | ਮੁਕੇਸ਼ ਨੇ ਦੱਸਿਆ ਕਿ ਉਸ ਦੇ ਚਾਚੇ 'ਤੇ ਕਈ ਅਦਾਲਤੀ ਕੇਸ ਚੱਲ ਰਹੇ ਹਨ, ਇਹ ਸੰਭਵ ਹੈ ਕਿ ਕਿਸੇ ਨੇ ਉਸ 'ਤੇ ਹਮਲਾ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਹੋਵੇ | ਪੁਲਿਸ ਨੂੰ ਇਸ ਦੀ ਜਾਂਚ ਕਰਨੀ ਚਾਹੀਦੀ ਹੈ | ਇਸ ਦੇ ਨਾਲ ਹੀ ਏ.ਐਸ.ਆਈ ਕਿ੍ਸ਼ਨ ਲਾਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਮੌਕੇ 'ਤੇ ਦੇਖਿਆ ਤਾਂ ਉਨ੍ਹਾਂ ਦੇਖਿਆ ਕਿ ਕਿਸੇ ਵੀ ਵਾਹਨ ਦੇ ਉਨ੍ਹਾਂ ਨੂੰ ਟੱਕਰ ਮਾਰਨ ਦੇ ਕੋਈ ਨਿਸ਼ਾਨ ਨਹੀਂ ਸਨ ਅਤੇ ਸੰਜੇ ਦੀ ਮੋਟਰਸਾਈਕਲ ਨੂੰ ਵੀ ਕਿਤੇ ਤੋਂ ਨੁਕਸਾਨ ਨਹੀਂ ਪਹੁੰਚਿਆ | ਉਨ੍ਹਾਂ ਨੇ ਇਸ ਬਾਰੇ ਸੀਤੋ ਪੁਲਿਸ ਸਟੇਸ਼ਨ ਨੂੰ ਸੂਚਿਤ ਕਰ ਦਿੱਤਾ ਹੈ | ਉਹ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨਗੇ ਕਿ ਇਹ ਹਾਦਸਾ ਹੈ ਜਾਂ ਹਮਲਾ |
ਪਿਛਲੀ ਖ਼ਬਰ ਨਸ਼ਾ ਤਸਕਰਾਂ ਨੂੰ ਭਜਾਉਣਾ ਪਿਆ ਮਹਿੰਗਾ ਅਗਲੀ ਖ਼ਬਰ ਹੈਰੋਇਨ ਸਮੇਤ 5 ਵਿਅਕਤੀ ਗਿ੍ਫ਼ਤਾਰ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।