18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਗੋਲੀ ਮਾਰ ਕੇ ਜ਼ਖਮੀ ਕਰਨ ਦੇ ਦੋਸ਼ 'ਚ 4 ਲੋਕਾਂ ਵਿਰੁੱਧ ਪਰਚਾ ਦਰਜ

ਅਜੀਤ ਡੈਸਕ 17-06-2025
ਜਲਾਲਾਬਾਦ , 16 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵਲੋਂ ਪਿੰਡ ਆਲਮ ਕੇ ਵਿਖੇ ਪਿਸਟਲ ਨਾਲ ਗੋਲੀ ਚਲਾ ਕੇ ਜ਼ਖਮੀ ਕਰਨ ਦੇ ਦੋਸ਼ ਵਿਚ 4 ਲੋਕਾਂ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਤਪਾਲ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਆਲਮ ਕੇ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਮਿਤੀ 15-06-2025 ਨੂੰ ਉਹ ਦੁਪਹਿਰ ਬਾਅਦ ਕਰੀਬ 4.40 ਵਜੇ ਪਿੰਡ ਵਿਚ ਕਰਿਆਨੇ ਦੀ ਦੁਕਾਨ ਤੋਂ ਸੌਦਾ ਲੈਣ ਗਿਆ ਸੀ ਅਤੇ ਜਦੋਂ ਉਹ ਦੁਕਾਨ ਦੇ ਬਾਹਰ ਨਿਕਲਿਆ ਤਾਂ ਇਸ ਦੌਰਾਨ ਇੱਕ ਕਾਰ ਕਰੇਟਾ ਰੰਗ ਚਿੱਟਾ ਬਿਨਾ ਨੰਬਰੀ ਆਈ, ਜਿਸ ਵਿਚੋਂ ਗੋਪੀ ਵਗ਼ੈਰਾ ਉੱਤਰੇ, ਜਿਨ੍ਹਾਂ ਦੇ ਹੱਥਾਂ ਵਿਚ ਪਿਸਟਲ ਸਨ ਅਤੇ ਇਨ੍ਹਾਂ ਨੇ ਮਾਰ ਦੇਣ ਦੀ ਨੀਅਤ ਨਾਲ ਉਸ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਇਸ ਦੌਰਾਨ ਇੱਕ ਗੋਲੀ ਉਸ ਦੇ ਗੋਡੇ ਦੇ ਕੋਲ ਲੱਗ ਗਈ ਅਤੇ ਫੱਟੜ ਹੋ ਗਿਆ | ਪੁਲਿਸ ਵਲੋਂ ਮੁੱਦਈ ਸਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੋਪੀ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਬਾਜ ਕੇ, ਰਵੀ , ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਬਖ਼ਸ਼ੀਸ਼ ਸਿੰਘ ਅਤੇ ਦਾਰੀ ਵਾਸੀ ਪਿੰਡ ਕਾਹਨੇਵਾਲਾ ਦੇ ਵਿਰੁੱਧ ਥਾਣਾ ਸਦਰ ਜਲਾਲਾਬਾਦ ਵਿਖੇ ਮੁਕੱਦਮਾ ਨੰਬਰ 75 ਮਿਤੀ 15-06-2025 ਨੂੰ ਧਾਰਾ 109,61(2) ਬੀ.ਐਨ.ਐੱਸ. ਤਹਿਤ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਕਰ ਰਹੇ ਘਰ-ਘਰ ਚੋਣ ਪ੍ਰਚਾਰ ਅਗਲੀ ਖ਼ਬਰ ਨਸ਼ਾ ਤਸਕਰਾਂ ਨੂੰ ਭਜਾਉਣਾ ਪਿਆ ਮਹਿੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।