ਅਬੋਹਰ, 16 ਜੂਨ (ਸੁਖਜੀਤ ਸਿੰਘ ਬਰਾੜ)-ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਇੰਚਾਰਜ ਅਰੁਣ ਨਾਰੰਗ ਵਲ਼ੋਂ ਲੁਧਿਆਣਾ ਵੈਸਟ ਸੀਟ ਤੋਂ ਉਪ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ 'ਚ ਵਾਰਡ ਨੰਬਰ 69 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਕਾਂਗਰਸ 'ਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਹੁਣ ਤੱਕ ਸੂਬੇ ਦਾ ਕੱਖ ਵੀ ਨਹੀਂ ਸੰਵਾਰਿਆ | ਇਨ੍ਹਾਂ ਦੋਵੇਂ ਪਾਰਟੀਆਂ ਨੇ ਤਾਂ ਬੀਤੇ 50 ਸਾਲਾਂ 'ਚ ਆਪਣਾ ਹੀ ਵਿਕਾਸ ਕੀਤਾ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਫਿਰ ਪੰਜਾਬ ਨੂੰ ਰੰਗਲਾ ਪੰਜਾਬ ਅਤੇ ਤਰੱਕੀ ਵਾਲਾ ਪੰਜਾਬ ਬਣਾਉਣਾ ਚਾਹੁੰਦੀ ਹੈ | ਆਪ ਨੇ ਸੂਬਾ ਵਾਸੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਸਮੇਤ ਹੋਰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਹਨ | ਆਪ ਸਰਕਾਰ ਕਿਸਾਨਾਂ ਨੂੰ ਖੇਤੀ ਲਈ 8 ਘੰਟਿਆਂ ਦੀ ਥਾਂ 'ਤੇ 12-12 ਘੰਟੇ ਬਿਜਲੀ ਦੇ ਰਹੀ ਹੈ | ਤੁਸੀਂ ਵੀਂ ਸੂਬੇ ਦੇ ਵਿਕਾਸ ਲਈ ਅਤੇ ਆਪਣੇ ਹਲਕੇ ਦੇ ਵਿਕਾਸ ਲਈ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਓ | ਇਸ ਮੌਕੇ ਆਪ ਦੇ ਹਲਕਾ ਕੋਆਰਡੀਨੇਟਰ ਕੁਲਵੀਰ ਸਿੰਘ ਆਦਿ ਵੀ ਹਾਜ਼ਰ ਸਨ |