18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 17-06-2025
ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਹੇਮੰਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਮਰਨ ਸਿੰਘ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਡੰਗਰ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ 12 ਜੂਨ ਨੂੰ ਸਵੇਰੇ ਆਪਣੇ ਖੇਤ ਤੋਂ ਵਾਪਸ ਆ ਰਿਹਾ ਸੀ ਤਾਂ ਸ਼ਾਮ ਸੁੰਦਰ ਪੁੱਤਰ ਭੀਮਸੈਨ, ਭੀਮਸੈਨ ਪੁੱਤਰ ਭਜਨ ਲਾਲ, ਢੋਲੀਆ ਉਰਫ਼ ਸੋਨੂੰ ਪੁੱਤਰ ਸੁਭਾਸ਼ ਚੰਦਰ, ਭੀਮਸੈਨ ਮੌਲਵੀ ਵਾਸੀ ਘੱਲੂ ਅਤੇ 3-4 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਚਾਚੇ ਦੇ ਖੇਤ ਵਿਚੋਂ ਆ ਰਹੀਆਂ ਮਿੱਟੀ ਦੀਆਂ ਟਰਾਲੀਆਂ ਰੋਕੀਆਂ ਹੋਈਆ ਸੀ | ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਤੁਸੀਂ ਸਾਡੀ ਪੁਲੀ ਤੋੜੀ ਹੈ ਅਤੇ ਉਸ ਦੀ ਕੁੱਟਮਾਰ ਕੀਤੀ | ਉਸ ਦੇ ਪਰਿਵਾਰਿਕ ਮੈਂਬਰਾਂ ਵਲ਼ੋਂ ਉਸ ਨੂੰ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਦਾਖਿਲ ਕਰਵਾਇਆ | ਪੁਲਿਸ ਨੇ ਹਮਲਾਵਰਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਮਧੂਮੱਖੀ ਪਾਲਣ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਸੈਮੀਨਾਰ ਕੱਲ੍ਹ ਅਗਲੀ ਖ਼ਬਰ ਸਵ. ਲਛਮਣ ਦੋਸਤ ਦੀ ਯਾਦ 'ਚ ਲਗਾਇਆ ਮੁਫ਼ਤ ਸ਼ੂਗਰ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।