ਅਬੋਹਰ, 16 ਜੂਨ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਡਿਪਟੀ ਡਾਇਰੈਕਟਰ ਬਾਗ਼ਬਾਨੀ ਅਬੋਹਰ ਕੁਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਮਧੂ ਮੱਖੀ ਪਾਲਣ ਸੰਬੰਧੀ ਨਤੀਨਤਮ ਤੇ ਤਕਨੀਕੀ ਜਾਣਕਾਰੀ ਦੇਣ ਲਈ 18 ਜੂਨ 2025 ਦਿਨ ਬੁੱਧਵਾਰ ਨੂੰ ਸਿਟਰਸ ਅਸਟੇਟ ਅਬੋਹਰ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਹਿਰਾਂ ਵੱਲੋਂ ਕਿਸਾਨ ਵੀਰਾਂ ਨਾਲ ਆਪਣੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ | ਉਨ੍ਹਾਂ ਮਧੂ ਮੱਖੀ ਪਾਲਣ ਕਿਤੇ ਨਾਲ ਜੁੜੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਇਸ ਸੈਮੀਨਾਰ ਦੌਰਾਨ ਸਮੇਂ ਸਿਰ ਪਹੁੰਚਣ ਤੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਮਾਹਿਰਾਂ ਵੱਲੋਂ ਦਿੱਤੀ ਜਾਣਕਾਰੀ ਨੂੰ ਅਪਣਾਉਣ ਤੇ ਆਪਣੇ ਗਿਆਨ ਦੇ ਨਾਲ-ਨਾਲ ਆਮਦਨ ਨੰੂ ਵੀ ਵਧਾਉਣ |