18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਕਾਂਗਰਸ ਕੋਆਰਡੀਨੇਟਰ ਸਿਮਰਜੀਤ ਸਿੰਘ ਭੀਨਾ ਬਰਾੜ ਦਾ ਜਲਾਲਾਬਾਦ ਪਹੁੰਚਣ 'ਤੇ ਸਨਮਾਨ

ਅਜੀਤ ਡੈਸਕ 17-06-2025
ਜਲਾਲਾਬਾਦ, 16 ਜੂਨ (ਜਤਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵਲ਼ੋਂ ਹਲਕਾ ਜਲਾਲਾਬਾਦ ਲਈ ਨਿਯੁਕਤ ਕੀਤੇ ਗਏ ਕੋਆਰਡੀਨੇਟਰ ਸਿਮਰਜੀਤ ਸਿੰਘ ਭੀਨਾ ਬਰਾੜ ਦਾ ਜਲਾਲਾਬਾਦ ਪਹੁੰਚਣ 'ਤੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਘੁਬਾਇਆ ਦੀ ਮੌਜੂਦਗੀ ਵਿਚ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ¢ ਇਸ ਦੌਰਾਨ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ¢ ਮੀਟਿੰਗ ਵਿਚ ਬੂਥ ਲੈਵਲ 'ਤੇ ਕਮੇਟੀਆਂ ਦੀ ਬਣਤਰ, ਪਾਰਟੀ ਨੂੰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਰਣਨੀਤੀ ਤੈਅ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ¢ ਭੀਨਾ ਬਰਾੜ ਨੇ ਕਿਹਾ ਕਿ ਹਲਕੇ ਵਿਚ ਪਾਰਟੀ ਨੂੰ ਨਿਭਾਉਣ ਵਾਲੇ ਹਰ ਵਰਕਰ ਨੂੰ ਅਹਿਮ ਭੂਮਿਕਾ ਦਿੱਤੀ ਜਾਵੇਗੀ ¢ ਉਨ੍ਹਾਂ ਕਿਹਾ ਕਿ ਕਾਂਗਰਸ ਵਿਰੋਧੀ ਤਾਕਤਾਂ ਨੂੰ ਹਲਕੇ 'ਚੋਂ ਬਾਹਰ ਕਰਨਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਦੁਬਾਰਾ ਜਿੱਤਣਾ ਉਨ੍ਹਾਂ ਦੀ ਪਹਿਲ ਹੈ¢ ਇਸ ਮੌਕੇ ਸਾਬਕਾ ਮੰਤਰੀ ਹੰਸ ਰਾਜ ਜੋਸਨ, ਸਾਬਕਾ ਚੇਅਰਮੈਨ ਦਵਿੰਦਰ ਸਿੰਘ ਬੱਬਲ, ਕਾਂਗਰਸ ਦੇ ਸੂਬਾ ਬੀ ਸੀ ਸੈੱਲ ਦੇ ਚੇਅਰਮੈਨ ਰਾਜ ਬਖ਼ਸ਼ ਕੰਬੋਜ, ਸੁਰਿੰਦਰ ਸਿੰਘ ਕਮਰਾ, ਸਾਬਕਾ ਪ੍ਰਧਾਨ ਦਰਸ਼ਨ ਲਾਲ ਵਾਟਸ, ਬਲਤੇਜ ਬਰਾੜ, ਕੰਵਲ ਕਾਲੜਾ, ਨੀਲਾ ਮਦਾਨ, ਅਸੀਸ ਡੂਮੜਾ ਸਮੇਤ ਕਈ ਕਾਂਗਰਸੀ ਵਰਕਰ ਹਾਜ਼ਰ ਸਨ¢
ਪਿਛਲੀ ਖ਼ਬਰ ਜਹਾਜ਼ ਹਾਦਸੇ ਦੇ ਸ਼ਿਕਾਰ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ ਅਗਲੀ ਖ਼ਬਰ ਢਾਈ ਦਰਜਨ ਮੁੱਖ ਅਧਿਆਪਕਾਂ ਨੂੰ ਨੌਕਰੀ ਤੋਂ ਹਟਾਉਣਾ ਮੰਦਭਾਗਾ-ਜੀ.ਟੀ.ਯੂ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।