ਫ਼ਾਜ਼ਿਲਕਾ, 16 ਜੂਨ (ਅਮਰਜੀਤ ਸ਼ਰਮਾ)-ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੈਸਟਰੋਲ ਇੰਪਲਾਈਜ਼ ਯੂਨੀਅਨ ਦੀ ਇੱਕ ਮੀਟਿੰਗ ਪ੍ਰਧਾਨ ਖ਼ੁਸ਼ਹਾਲ ਕੰਬੋਜ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਦੀਸ਼ ਰਾਮ, ਜਨਰਲ ਸਕੱਤਰ ਨਿਹਾਲ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਕੁਮਾਰ, ਖ਼ਜ਼ਾਨਚੀ ਸੰਦੀਪ ਕੁਮਾਰ ਆਦਿ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਮੁਲਾਜ਼ਮ ਵਰਗ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਜਿਸ ਕਾਰਨ ਮੁਲਾਜ਼ਮਾਂ ਨੂੰ ਸੜਕਾਂ 'ਤੇ ਉੱਤਰ ਕੇ ਰੋਸ ਧਰਨੇ ਅਤੇ ਮੁਜ਼ਾਹਰੇ ਕਰਨੇ ਪੈ ਰਹੇ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀ.ਏ.ਦੀਆਂ ਰਹਿੰਦੀਆਂ ਕਿਸ਼ਤਾਂ ਜਲਦੀ ਜਾਰੀ ਕੀਤੀਆਂ ਜਾਣ, ਠੇਕੇ 'ਤੇ ਲੱਗੇ ਮੁਲਾਜ਼ਮਾਂ ਆਪ੍ਰੇਟਰ ਨੂੰ ਮਹਿਕਮੇ 'ਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ, ਦਰਜਾ ਚਾਰ ਅਤੇ ਦਰਜਾ ਤਿੰਨ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਜਾਣ, ਠੇਕੇਦਾਰ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਕੀਤੀ ਜਾਵੇ | ਨਿੱਜੀ ਕਰਨ ਬੰਦ ਕੀਤਾ ਜਾਵੇ | ਇਸ ਮੌਕੇ ਜਗਦੀਸ਼ ਚੰਦਰ, ਕਸ਼ਮੀਰ ਸਿੰਘ, ਵਿਕਰਮ ਕੁਮਾਰ, ਨੱਥੂ ਰਾਮ, ਬਖ਼ਸ਼ੀ ਨਰਾਇਣ, ਮੱਖਣ ਰਾਮ ਆਦਿ ਹਾਜ਼ਰ ਸਨ |