ਜਲਾਲਾਬਾਦ , 16 ਜੂਨ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਵਲੋਂ ਸਥਾਨਕ ਸ਼ਹਿਰ ਦੀ ਗਾਂਧੀ ਨਗਰ ਵਿਖੇ ਹੋਈ ਲੜਾਈ ਦੇ ਸਬੰਧ ਵਿਚ 13 ਲੋਕਾਂ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਗਾਂਧੀ ਨਗਰ ਜਲਾਲਾਬਾਦ ਦੁਆਰਾ ਪੁਲਿਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਉਹ ਆਪਣੇ ਘਰ ਦੇ ਬਾਹਰ ਖੜੀ ਸੀ ਤਾਂ ਸੁਰਿੰਦਰ ਸਿੰਘ ਵਗ਼ੈਰਾ ਹਥਿਆਰਾਂ ਸਮੇਤ ਆਏ ਅਤੇ ਉਸ ਦੇ ਸੱਟਾਂ ਮਾਰੀਆਂ ਅਤੇ ਧਮਕੀਆਂ ਵੀ ਦਿੱਤੀਆਂ ਗਈਆਂ | ਜਿਸ 'ਤੇ ਪੁਲਿਸ ਵੱਲੋਂ ਥਾਣਾ ਸਿਟੀ ਜਲਾਲਾਬਾਦ ਵਿਖੇ ਮੁੱਦਈ ਗੁਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਸੁਰਿੰਦਰ ਸਿੰਘ ਪੁੱਤਰ ਮੱਖਣ ਸਿੰਘ, ਸੁੱਖਾ ਸਿੰਘ ਪੁੱਤਰ ਸੁਰਿੰਦਰ ਸਿੰਘ, ਅਮਨ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀਆਨ ਢਾਬ ਖ਼ੁਸ਼ਹਾਲ ਜੋਈਆ, ਹਰਪ੍ਰੀਤ ਸਿੰਘ ਉਰਫ਼ ਕਾਕਾ ਪੁੱਤਰ ਸਤਪਾਲ ਸਿੰਘ, ਪਿ੍ਤਪਾਲ ਸਿੰਘ ਉਰਫ਼ ਸੋਨੂੰ ਪੁੱਤਰ ਸਤਪਾਲ ਸਿੰਘ, ਅਰਮਾਨ ਸਿੰਘ ਪੁੱਤਰ ਰਾਜਨ ਵਾਸੀਆਨ ਗਾਂਧੀ ਨਗਰ ਜਲਾਲਾਬਾਦ, ਰਾਹੁਲ ਵਾਸੀ ਬੱਲੂਆਣਾ ਅਤੇ 5-6 ਅਣਪਛਾਤੇ ਵਿਅਕਤੀਆਂ ਦੇ ਵਿਰੁੱਧ ਮੁਕੱਦਮਾ ਨੰਬਰ 77 ਮਿਤੀ 115(2), 126(2), 351(2), 191(3), 190 ਬੀ.ਐਨ.ਐੱਸ. ਤਹਿਤ ਦਰਜ ਕੀਤਾ ਗਿਆ ਹੈ |