17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਭਾਕਿਯੂ ਲੱਖੋਵਾਲ ਦੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਮੀਟਿੰਗ

ਅਜੀਤ ਡੈਸਕ 17-06-2025
ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਲੱਖੋਵਾਲ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਤੇ ਕਿਰਨਪਾਲ ਸਿੰਘ ਸੋਢੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਬੈਠਕ ਦੌਰਾਨ ਨਹਿਰੀ ਪਾਣੀ ਦੇ ਮੁੱਦੇ 'ਤੇ ਗੰਭੀਰ ਵਿਚਾਰ ਵਟਾਂਦਰਾ ਹੋਇਆ | ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਸਰਕਾਰ ਨੇ ਝੋਨੇ ਲਵਾਈ ਦੀ ਸ਼ੁਰੂਆਤ ਲਈ 1 ਜੂਨ 2025 ਦਿੱਤੀ ਗਈ ਸੀ, ਪਰ ਸਿੱਧਵਾਂ ਕਨਾਲ ਨਹਿਰ, ਜ਼ੀਰਾ ਦੀਆਂ ਬਰਾਂਚਾਂ ਵਿਚ ਅਜੇ ਤੱਕ ਪਾਣੀ ਨਹੀਂ ਪਹੁੰਚਿਆ | ਜਿਸ ਕਰਕੇ ਉਕਤ ਖੇਤਰ ਦੇ ਕਿਸਾਨਾਂ ਦਾ ਬੁਰਾ ਹਾਲ ਹੈ | ਆਗੂਆਂ ਨੇ ਕਿਹਾ ਜੇਕਰ ਸਰਕਾਰ ਨੇ ਨਹਿਰ ਦੇ ਪਾਣੀ ਵੱਲ ਧਿਆਨ ਨਾ ਦਿੱਤਾ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਸ 'ਤੇ ਸਖ਼ਤ ਐਕਸ਼ਨ ਲਵੇਗੀ | ਆਗੂਆਂ ਨੇ ਅੱਗੇ ਦੱਸਿਆ ਕਿ ਬਿਜਲੀ ਸਪਲਾਈ ਦਾ ਬੁਰਾ ਹਾਲ ਹੈ, ਖੇਤਾਂ ਨੂੰ ਦਿੱਤੀ ਜਾਣ ਵਾਲੀ ਲਾਈਟ ਬਹੁਤ ਘੱਟ ਆ ਰਹੀ ਅਤੇ ਜੋ ਲਾਈਟ ਆ ਰਹੀ ਹੈ ਉਸ ਵਿਚ ਵੀ ਕੱਟ ਲੱਗ ਰਹੇ ਹਨ | ਆਗੂਆਂ ਨੇ ਕਿਸਾਨਾਂ ਦੇ ਦਰਦ ਲਈ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ | ਯੂਨੀਅਨ ਦੇ ਆਗੂਆਂ ਨੇ ਅੱਗੇ ਕਿਹਾ ਕਿ ਝੋਨੇ ਦੀ ਲਵਾਈ ਸਿਖ਼ਰਾਂ 'ਤੇ ਚੱਲ ਰਹੀ ਹੈ ਤੇ ਖਾਦਾਂ ਪ੍ਰਤੀ ਸਰਕਾਰ ਦਾ ਬਹੁਤ ਬੁਰਾ ਹਾਲ ਹੈ, ਕਿਉਂਕਿ ਨਾ ਹੀ ਕਿਸਾਨ ਨੂੰ ਡੀ.ਏ.ਪੀ ਖਾਦ ਮਿਲ ਰਹੀ ਹੈ | ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਜੇਕਰ ਸਰਕਾਰ ਨੇ ਇਸ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਸ ਸਬੰਧੀ ਸਖ਼ਤ ਐਕਸ਼ਨ ਲਵੇਗੀ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੋਂ ਸੁਖਮੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਚਮਕੌਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਬਲਵਿੰਦਰ ਸਿੰਘ ਮਰਖਾਈ, ਬਲਵਿੰਦਰ ਸਿੰਘ ਜ਼ੀਰਾ, ਡਾ. ਸੁਖਦੇਵ ਸਿੰਘ ਹਾਮਦ ਵਾਲਾ ਉਤਾੜ, ਹਰਜਿੰਦਰ ਸਿੰਘ ਸਰਪੰਚ ਹਾਮਦਵਾਲਾ ਉਤਾੜ, ਬਲਵਿੰਦਰ ਸਿੰਘ ਹਾਮਦ ਵਾਲਾ ਉਤਾੜ, ਬਲਦੇਵ ਸਿੰਘ ਬਲਾਕ ਪ੍ਰਧਾਨ ਤਲਵੰਡੀ ਭਾਈ, ਡਾ. ਤਰਲੋਚਨ ਸਿੰਘ ਛੂਛਕ, ਤੀਰਥ ਸਿੰਘ ਧੰਨਾ ਸ਼ਹੀਦ, ਚਮਕੌਰ ਸਿੰਘ ਬਲਾਕ ਪ੍ਰਧਾਨ, ਸਰਵਨ ਸਿੰਘ ਬਲਾਕ ਪ੍ਰਧਾਨ, ਰਾਜਬੀਰ ਸਿੰਘ, ਸ਼ੀਰਾ ਸਿੰਘ, ਦਲਜੀਤ ਸਿੰਘ ਬਲਾਕ ਪ੍ਰਧਾਨ, ਨਿਰਮਲ ਸਿੰਘ, ਰਸ਼ਪਾਲ ਸਿੰਘ, ਗੁਰਦਿਆਲ ਸਿੰਘ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਉਜਾਗਰ ਸਿੰਘ ਇਕਾਈ ਪ੍ਰਧਾਨ, ਗੁਰਦੀਪ ਸਿੰਘ ਤਲਵੰਡੀ ਤੇ ਹੋਰ ਆਗੂ ਤੇ ਮੈਂਬਰ ਹਾਜ਼ਰ ਹਾਜ਼ਰ ਸਨ |
ਪਿਛਲੀ ਖ਼ਬਰ ਬ੍ਰਹਮ ਕੁਮਾਰੀ ਆਸ਼ਰਮ ਜ਼ੀਰਾ 'ਚ ਪੰਜ ਦਿਨਾ ਬੱਚਿਆਂ ਦਾ ਸਮਰ ਕੈਂਪ ਸਮਾਪਤ ਅਗਲੀ ਖ਼ਬਰ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ ਅਣਪਛਾਤੇ ਵਿਰੁੱਧ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।