ਜਲਾਲਾਬਾਦ, 16 ਜੂਨ (ਜਤਿੰਦਰ ਪਾਲ ਸਿੰਘ)-ਕਮਿਊਨਿਟੀ ਹੈਲਥ ਸੈਂਟਰ (ਸੀ ਐਚ ਸੀ) ਜਲਾਲਾਬਾਦ ਵਿਖੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਮਿਤ ਲੂਣਾ ਦੀ ਅਗਵਾਈ 'ਚ ਸਿਹਤ ਵਿਭਾਗ ਵਲ਼ੋਂ ਐਨ. ਸੀ. ਡੀ. ਬਿਮਾਰੀਆਂ ਦੇ ਸੰਬੰਧ 'ਚ ਇਕ ਅਹਿਮ ਮੀਟਿੰਗ ਕੀਤੀ ਗਈ ¢ ਜਿਸ 'ਚ ਸ਼ੂਗਰ, ਹਾਈਪਰ ਟੈਨਸ਼ਨ ਅਤੇ ਤਿੰਨ ਤਰ੍ਹਾਂ ਦੇ ਕੈਂਸਰ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ¢ ਮੀਟਿੰਗ ਵਿਚ ਜਾਣਕਾਰੀ ਦਿੰਦਿਆਂ ਡੀ. ਪੀ. ਐਮ. ਰਾਜੇਸ਼ ਕੁਮਾਰ ਤੇ ਡੀ. ਸੀ. ਐਮ ਵਨੀਤਾ ਨੇ ਮੀਟਿੰਗ 'ਚ ਏ. ਐਨ. ਐਮ. ਸਟਾਫ਼ ਤੇ ਆਸ਼ਾ ਵਰਕਰਾਂ ਨੂੰ ਮਹਿਲਾਵਾਂ ਦੀ ਸਿਹਤ, ਪਰਿਵਾਰ ਨਿਯੋਜਨ ਦੀ ਜ਼ਰੂਰਤ ਅਤੇ ਸਮੇਂ-ਸਿਰ ਜਾਂਚ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ¢ ਉਨ੍ਹਾਂ ਕਿਹਾ ਕਿ ਕੈਂਸਰ ਦੀ ਸਕਰੀਨਿੰਗ, ਸਾਵਧਾਨੀਆਂ ਅਤੇ ਇਲਾਜ ਬਹੁਤ ਜ਼ਰੂਰੀ ਹੈ¢ ਉਨ੍ਹਾਂ ਕਿਹਾ ਕਿ ਆਉਣ ਵਾਲਿਆਂ ਦਿਨਾਂ ਵਿਚ ਪਿੰਡ ਪੱਧਰ ਤੇ ਵੀ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੇਵਾਵਾਂ ਪਹੁੰਚ ਸਕਣ¢ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਿਤ ਰੂਪ ਵਿਚ ਆਪਣੀ ਸਿਹਤ ਦੀ ਜਾਂਚ ਕਰਵਾਉਣ ਅਤੇ ਕਸਰਤ ਨੂੰ ਆਪਣੀ ਸਰੀਰਕ ਸਰਗਰਮੀ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਤਾਂ ਜੋ ਅਜਿਹੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ¢ ਇਸ ਮੌਕੇ ਹਸਪਤਾਲ ਦੇ ਸਟਾਫ਼ ਤੋਂ ਇਲਾਵਾ ਬੀ ਸੀ ਸੀ ਸੁਖਦੇਵ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ¢