ਅਬੋਹਰ,17 ਜੂਨ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲ਼ੋਂ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਦਾਨੇਵਾਲਾ ਸਤਕੋਸੀ ਨੇੜੇ ਗਸ਼ਤ 'ਤੇ ਜਾ ਰਹੇ ਸਨ | ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 100 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ੀ ਪੁੱਤਰ ਹਰਮੀਤ ਸਿੰਘ ਵਾਸੀ ਪਿੰਡ ਪੰਜਾਵਾ ਅਤੇ ਲਖਵਿੰਦਰ ਸਿੰਘ ਉਰਫ਼ ਲੱਪੂ ਪੁੱਤਰ ਜੰਮੂ ਰਾਮ ਵਾਸੀ ਪਿੰਡ ਗਿੱਦੜਾਂ ਵਾਲੀ ਵਜੋਂ ਹੋਈ | ਥਾਣਾ ਪੁਲਿਸ ਵਲ਼ੋਂ ਉਕਤ ਦੋਵੇਂ ਜਣਿਆ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |