ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ 120 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੰਡੀ ਅਰਨੀਵਾਲਾ ਤੋਂ ਪਿੰਡ ਬਾਮ ਦੀ ਤਰਫ਼ ਜਾ ਰਹੀ ਸੀ | ਜਦੋਂ ਪੁਲਿਸ ਪਾਰਟੀ ਕੱਚੇ ਰਸਤਾ ਪਿੰਡ ਮੂਲਿਆਵਾਲੀ ਨੇੜੇ ਪੁੱਜੀ ਤਾਂ ਕੱਚੇ ਰਸਤੇ ਵਾਲੇ ਪਾਸੇ ਬਲਵਿੰਦਰ ਸਿੰਘ ਉਰਫ਼ ਸੋਨੂੰ ਪੁੱਤਰ ਗਿਆਨ ਸਿੰਘ ਵਾਸੀ ਵਾਰਡ ਨੰਬਰ 8 ਅਰਨੀਵਾਲਾ ਸ਼ੇਖ਼ ਸੁਭਾਨ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਖੇਤਾਂ ਵੱਲ ਨੂੰ ਖਿਸਕਣ ਲੱਗਿਆ | ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਹੱਥ ਵਿਚ ਫੜੇ ਹੋਏ ਮੋਮੀ ਲਿਫ਼ਾਫ਼ੇ 'ਚੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |