ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਸਵਾ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਰਾਜ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਾਧਾ ਟੀ-ਪੁਆਇੰਟ ਨੇੜੇ ਪੁੱਜੀ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਆ ਕੇ ਇਤਲਾਹ ਦਿੱਤੀ ਕਿ ਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਪਿੰਡ ਨੂਰ ਸ਼ਾਹ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ | ਜੇਕਰ ਸੇਮ-ਨਾਲ਼ਾ ਬਾਧਾ 'ਤੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ | ਪੁਲਿਸ ਨੇ ਰੇਡ ਕਰਕੇ ਉਸ ਨੂੰ ਸਵਾ 50 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ | ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |