17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਭਲਕੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ

ਅਜੀਤ ਡੈਸਕ 18-06-2025
ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਜੂਨ 2025 ਨੂੰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਚੈਕਮੇਟ ਸਿਕਿਓਰਟੀ ਪ੍ਰਾਈਵੇਟ ਲਿਮਟਿਡ ਕੰਪਨੀ ਸ਼ਮੂਲੀਅਤ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਚੈਕਮੇਟ ਸਕਿਓਰਟੀ ਪ੍ਰਾਈਵੇਟ ਲਿਮਟਿਡ ਵਿਚ ਸਕਿਓਰਟੀ ਗਾਰਡ, ਸਹਾਇਕ ਸਕਿਓਰਟੀ ਅਫ਼ਸਰ ਦੀਆਂ 40 ਅਸਾਮੀਆਂ (ਲੜਕੇ) ਲਈ ਯੋਗਤਾ ਮੈਟਿ੍ਕ, ਬਾਰ੍ਹਵੀਂ, ਗਰੈਜੂਏਸ਼ਨ ਹੋਣੀ ਚਾਹੀਦੀ ਹੈ ਅਤੇ ਉਮਰ 20 ਤੋਂ 35 ਸਾਲ ਦੀ ਹੋਣੀ ਲਾਜ਼ਮੀ ਹੈ | ਪਲੇਸਮੈਂਟ ਅਫ਼ਸਰ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ ਸਵੇਰੇ 10 ਵਜੇ ਤੋਂ ਜ਼ਿਲ੍ਹਾ ਰੁਜ਼ਗਾਰ 'ਤੇ ਕਾਰੋਬਾਰ ਬਿਊਰੋ ਫ਼ਾਜ਼ਿਲਕਾ ਦਫ਼ਤਰ ਦੇ ਕਮਰਾ ਨੰ: 502, ਬਲਾਕ-ਏ, ਚੌਥੀ ਮੰਜ਼ਿਲ, ਡੀ.ਸੀ ਦਫ਼ਤਰ, ਵਿਖੇ ਲਗਾਇਆ ਜਾ ਰਿਹਾ ਹੈ | ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ 'ਤੇ ਰੋਜ਼ਗਾਰ ਪ੍ਰਾਪਤ ਕੀਤਾ ਜਾਵੇ | ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਕੋਵਿਡ-19 ਸੰਬੰਧੀ ਜਨਤਕ ਸਿਹਤ ਸਲਾਹ ਜਾਰੀ ਅਗਲੀ ਖ਼ਬਰ 3704 ਅਧਿਆਪਕ ਯੂਨੀਅਨ ਨੇ ਕੀਤੀ ਮੁੱਖ ਮੰਤਰੀ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।