16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਖੰਡੇ ਬਾਟੇ ਦਾ ਅੰਮਿ੍ਤ ਛਕ ਕੇ 36 ਪ੍ਰਾਣੀ ਗੁਰੂ ਵਾਲੇ ਬਣੇ

ਅਜੀਤ ਡੈਸਕ 18-06-2025
ਮੰਡੀ ਰੋੜਾਂਵਾਲੀ 17 ਜੂਨ (ਮਨਜੀਤ ਸਿੰਘ ਬਰਾੜ)- ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਦੀ ਸਾਲਾਨਾ ਬਰਸੀ 'ਤੇ ਗੁਰਦੁਆਰਾ ਜੰਡਵਾਲਾ ਭੀਮੇਸ਼ਾਹ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲ਼ੋਂ ਅੰਮਿ੍ਤ ਸੰਚਾਰ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਤੋਂ ਪੰਜ ਪਿਆਰਿਆਂ ਵਲ਼ੋਂ 36 ਪ੍ਰਾਣੀਆਂ ਨੂੰ ਖੰਡੇ ਬਾਟੇ ਦੀ ਪਾਹੁਲ ਛਕਾ ਕੇ ਗੁਰੂ ਵਾਲੇ ਬਣਾਇਆ ਗਿਆ ਅਤੇ ਗੁਰੂ ਵਲ਼ੋਂ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਫ਼ਾਜ਼ਿਲਕਾ ਦੇ ਸੀਨੀਅਰ ਪ੍ਰਚਾਰਕ ਭਾਈ ਜਸਵਿੰਦਰ ਪਾਲ ਸਿੰਘ, ਜਲਾਲਾਬਾਦ ਤੋਂ ਪ੍ਰਚਾਰਕ ਪੈਰਿਸ ਸਿੰਘ, ਜਸਵੀਰ ਸਿੰਘ ਮਿੱਡਾ ਅਤੇ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਪ੍ਰਬੰਧਕ ਕਮੇਟੀ ਮੈਂਬਰ ਮਨਮੋਹਨ ਸਿੰਘ ਖੇੜਾ 'ਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਈ.ਟੀ.ਟੀ. ਦੇ ਨਤੀਜਿਆਂ 'ਚ ਲਾਲਾ ਜਗਤ ਨਰਾਇਣ ਕਾਲਜ ਦੀਆਂ ਵਿਦਿਆਰਥਣਾਂ ਅੱਵਲ ਅਗਲੀ ਖ਼ਬਰ ਕੋਵਿਡ-19 ਸੰਬੰਧੀ ਜਨਤਕ ਸਿਹਤ ਸਲਾਹ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।