16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-06-2025
ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ.ਐਸ.ਆਈ ਕੇਵਲ ਕਿ੍ਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਮ ਸਿੰਘ ਪੁੱਤਰ ਜੀਤ ਸਿੰਘ ਪੁੱਤਰ ਜੱਲਾ ਸਿੰਘ ਵਾਸੀ ਘੱਟਿਆ ਵਾਲੀ ਬੋਦਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹੈ | 12 ਜੂਨ ਨੂੰ ਉਨ੍ਹਾਂ ਦੇ ਪਿੰਡ ਦੇ ਬੂਟਾ ਸਿੰਘ ਪੁੱਤਰ ਉਤਾਰ ਸਿੰਘ ਸਿੰਘ ਦੀ ਪਤਨੀ ਦਾ ਰੌਲਾ ਸੀ ਤਾਂ ਉਸ ਦੀ ਪਤਨੀ ਮੌਜੂਦਾ ਪੰਚ ਹੋਣ ਕਾਰਨ ਬੂਟਾ ਸਿੰਘ ਨੇ ਚੌਕੀ ਰੋੜਾ ਵਾਲੀ ਜਾਣ ਲਈ ਕਿਹਾ | ਉਹ ਪੰਚਾਇਤ ਹੋਣ ਤੋਂ ਬਾਅਦ ਜਦੋਂ ਪਿੰਡ ਨੂੰ ਵਾਪਸ ਆ ਰਹੇ ਸਨ ਤਾਂ ਰਵਿੰਦਰ ਸਿੰਘ ਉਰਫ਼ ਰਵੀ ਪੁੱਤਰ ਬਲਦੇਵ ਸਿੰਘ, ਵਿਕਰਮ ਸਿੰਘ ਉਰਫ਼ ਵਿਕੀ ਪੁੱਤਰ ਸਵਰਨ ਸਿੰਘ, ਰਾਜਪ੍ਰੀਤ ਸਿੰਘ ਉਰਫ਼ ਰਾਜੂ ਪੁੱਤਰ ਕਾਲਾ ਸਿੰਘ, ਪ੍ਰੀਤਮ ਸਿੰਘ ਉਰਫ਼ ਬੱਗਾ ਪੁੱਤਰ ਸਤਨਾਮ ਸਿੰਘ ਵਾਸੀ ਘੱਟਿਆ ਵਾਲੀ ਬੋਦਲਾ ਅਤੇ 3 ਅਣਪਛਾਤੇ ਵਿਅਕਤੀਆਂ ਨੇ ਹੱਥਾਂ ਵਿਚ ਡੰਡੇ ਸੋਟੇ ਫੜੇ ਹੋਏ ਸਨ, ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਥੱਲੇ ਸੁੱਟ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਅਗਲੀ ਖ਼ਬਰ ਮਲੇਰੀਆ ਬੁਖ਼ਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।