ਅਬੋਹਰ, 17 ਜੂਨ (ਸੁਖਜੀਤ ਸਿੰਘ ਬਰਾੜ)-ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਕਵਿਤਾ, ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ. ਸੁਨੀਤਾ, ਸੀ.ਐਚ.ਸੀ ਖੂਈ ਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਵਿਕਾਸ ਗਾਂਧੀ ਦੇ ਨਿਰਦੇਸ਼ਾਂ ਅਨੁਸਾਰ ਸੈਕਟਰ ਹੈਲਥ ਸੁਪਰਵਾਈਜ਼ਰਾਂ ਦੇ ਸਮੂਹ ਦੀ ਅਗਵਾਈ ਕੀਤੀ ਅਤੇ ਰਾਸ਼ਟਰੀ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਦੀ ਅਗਵਾਈ ਹੇਠ ਜੂਨ ਮਹੀਨੇ 'ਚ ਵੱਖ-ਵੱਖ ਪਿੰਡਾਂ 'ਚ ਮਲੇਰੀਆ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਜੂਨ ਮਹੀਨੇ ਨੂੰ ਮਲੇਰੀਆ ਵਿਰੋਧੀ ਮਹੀਨੇ ਵਜੋਂ ਮਨਾਇਆ ਜਾਂਦਾ ਹੈ | ਇਸ ਮਹੀਨੇ ਸਿਹਤ ਵਿਭਾਗ ਦੇ ਕਰਮਚਾਰੀ ਸਾਰੇ ਪਿੰਡਾਂ 'ਚ ਜਾ ਕੇ ਲੋਕਾਂ ਨੂੰ ਮਲੇਰੀਆ ਬੁਖ਼ਾਰ ਬਾਰੇ ਜਾਗਰੂਕ ਕਰਦੇ ਹਨ ਅਤੇ ਇਸ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਦਿੰਦੇ ਹਨ | ਅੱਜ ਪਿੰਡ ਚੂੜੀ ਵਾਲਾ ਧੰਨਾ 'ਚ ਆਯੋਜਿਤ ਪ੍ਰੋਗਰਾਮ ਦੌਰਾਨ ਸਿਹਤ ਕਰਮਚਾਰੀ ਗੰਗਾ ਰਾਮ ਨੇ ਮੌਜੂਦ ਲੋਕਾਂ ਨੂੰ ਮਲੇਰੀਆ ਬਾਰੇ ਜਾਗਰੂਕ ਕੀਤਾ ਅਤੇ ਮੱਛਰਾਂ ਤੋਂ ਬਚਣ ਦੇ ਵੱਖ-ਵੱਖ ਉਪਾਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਿਹਤ ਵਿਭਾਗ ਦੇ ਸਿਹਤ ਕਰਮਚਾਰੀ ਗੰਗਾ ਰਾਮ, ਸੀਤਾ ਰਾਮ, ਏ.ਐਨ.ਐਮ. ਰਾਜਦੀਪ ਕੌਰ ਅਤੇ ਆਸ਼ਾ ਵਰਕਰਾਂ ਦਾ ਇਕ ਸਮੂਹ ਮੌਜੂਦ ਸੀ |