ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਮਨਦੀਪ ਕੌਰ ਨੇ ਦੱਸਿਆ ਕਿ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਯੋਗਾ ਦਿਵਸ ਪਟੇਲ ਪਾਰਕ ਅਬੋਹਰ, ਪਾਵਰ-ਹਾਊਸ ਪਾਰਕ ਅਰਨੀਵਾਲਾ ਸ਼ੇਖ਼ ਸੁਭਾਨ, ਬਹੁਮੰਤਵੀ ਖੇਡ ਸਟੇਡੀਅਮ ਫ਼ਾਜ਼ਿਲਕਾ 'ਤੇ ਬਹੁਮੰਤਵੀ ਖੇਡ ਸਟੇਡੀਅਮ ਜਲਾਲਾਬਾਦ ਅਤੇ ਡੇਰਾ ਬਾਬਾ ਭੁੰਮਣ ਸ਼ਾਹ ਖੂਈਆ ਸਰਵਰ ਵਿਖੇ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਯੋਗਾ ਦਿਵਸ ਸਵੇਰੇ 6 ਵਜੇ ਜ਼ਿਲ੍ਹੇ ਦੀਆਂ ਵੱਖ-ਵੱਖ ਦਰਸਾਈਆਂ ਥਾਵਾਂ 'ਤੇ ਮਨਾਇਆ ਜਾਵੇਗਾ | ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤਯਾਬ ਜ਼ਿੰਦਗੀ ਜਿਊਣ ਦੇ ਗੁਰ ਸਿੱਖਣ ਲਈ ਇਸ ਸਮਾਗਮ ਵਿਚ ਸ਼ਿਰਕਤ ਜ਼ਰੂਰ ਕਰਨ ਅਤੇ ਯੋਗਾ ਨੂੰ ਆਪਣੇ ਜੀਵਨ ਵਿਚ ਅਪਣਾਉਣ | ਇਹ ਪ੍ਰੋਗਰਾਮ ਮੁੱਖ ਮੰਤਰੀ ਯੋਗਸ਼ਾਲਾ ਜ਼ਿਲ੍ਹਾ ਕੋਆਰਡੀਨੇਟਰ ਰਾਧੇ ਸ਼ਿਆਮ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਜਾਵੇਗਾ | ਜਿਸ ਵਿਚ ਮੁੱਖ ਮੰਤਰੀ ਯੋਗਸ਼ਾਲਾਵਾਂ ਦੇ ਟਰੇਨਰ ਅਤੇ ਸਿੱਖਿਆਰਥੀ ਵਿਸ਼ੇਸ਼ ਤੌਰ 'ਤੇ ਹਿੱਸਾ ਲੈਣਗੇ |