29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਮਲੇਰੀਆ ਬੁਖ਼ਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 19-06-2025
ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ1 ਰਾਜ ਕੁਮਾਰ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਡੱਬਵਾਲਾ ਕਲਾਂ ਡਾ. ਪੰਕਜ ਚੌਹਾਨ ਦੇ ਯੋਗ ਅਗਵਾਈ ਹੇਠ ਅਤੇ ਵਿਜੇ ਕੁਮਾਰ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਦੀ ਨਿਗਰਾਨੀ ਹੇਠ ਪਿੰਡ ਬੁਰਜ ਹਨੂਮਾਨਗੜ੍ਹ ਵਿਖੇ ਮਲੇਰੀਆ ਬੁਖ਼ਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਮਲੇਰੀਆ ਬੁਖ਼ਾਰ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਵਰਿੰਦਰ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ | ਮਲੇਰੀਆ ਬੁਖ਼ਾਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦਾ ਹੈ | ਇਸ ਦੌਰਾਨ ਬੁਖ਼ਾਰ ਦੇ ਸ਼ੱਕੀ ਮਰੀਜ਼ਾਂ ਦੇ ਮਲੇਰੀਆ ਆਰ.ਡੀ.ਟੀ ਟੈੱਸਟ ਕੀਤੇ ਗਏ | ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲ਼ੇ ਦੁਆਲੇ ਦੀ ਸਫ਼ਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉੱਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ | ਨਾਲੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ | ਇਸ ਦੌਰਾਨ ਸੀ.ਐੱਚ.ਓ ਧਰਮੇਸ਼ ਕੁਮਾਰ , ਦਿਲਜੀਤ ਕੌਰ ਏ ਐਨ ਐਮ, ਆਸ਼ਾ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਅਰਨੀਵਾਲਾ ਦੇ ਵਾਟਰ ਵਰਕਸ ਨੇੜਿਓਾ 3 ਨੌਜਵਾਨ ਨਸ਼ਾ ਕਰਦੇ ਕਾਬੂ <br/> ਅਗਲੀ ਖ਼ਬਰ ਜੀਵਨ ਮੱਲ ਸਕੂਲ ਜ਼ੀਰਾ ਵਿਖੇ ਮੁਫ਼ਤ ਯੋਗ ਕੈਂਪ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।