ਜਲਾਲਾਬਾਦ, 18 ਜੂਨ (ਹਰਪ੍ਰੀਤ ਸਿੰਘ ਪਰੂਥੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਪਿੰਡ ਬਾਹਮਣੀ ਵਾਲਾ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਭੋਡੀਪੁਰ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੰਨੇ ਵਾਲਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਕਿਸਾਨਾਂ ਦੀਆਂ ਮੁਸ਼ਕਲਾਂ ਸੁਣ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੇ ਬਾਅਦ ਪਿੰਡ ਬਾਹਮਣੀ ਵਾਲਾ ਦੀ 15 ਮੈਂਬਰੀ ਕਮੇਟੀ ਦੀ ਚੋਣ ਸਰਵ ਸੰਮਤੀ ਨਾਲ ਕੀਤੀ ਗਈ | ਜਿਸ ਵਿਚ ਪਿੰਡ ਬਾਹਮਣੀ ਵਾਲਾ ਇਕਾਈ ਦਾ ਪ੍ਰਧਾਨ ਜਗਸੀਰ ਸਿੰਘ ਨੂੰ ਨਿਯੁਕਤ ਕੀਤਾ ਗਿਆ | ਜਦੋਂ ਕਿ ਸੀਨੀਅਰ ਮੀਤ ਪ੍ਰਧਾਨ ਸ਼ਾਮ ਸਿੰਘ, ਮੀਤ ਪ੍ਰਧਾਨ ਰਜਿੰਦਰ ਸਿੰਘ, ਜਨਰਲ ਸਕੱਤਰ ਰਾਜ ਸਿੰਘ, ਖ਼ਜ਼ਾਨਚੀ ਜਸਵੰਤ ਸਿੰਘ, ਪੈੱ੍ਰਸ ਸਕੱਤਰ ਰਣਜੀਤ ਸਿੰਘ, ਕਮੇਟੀ ਮੈਂਬਰ ਸ਼ਿੰਗਾਰਾ ਸਿੰਘ, ਰੁਪਿੰਦਰ ਸਿੰਘ, ਮੁਨਸ਼ਾ ਸਿੰਘ, ਅਸ਼ੋਕ ਸਿੰਘ ਅਤੇ ਮੁਖ਼ਤਿਆਰ ਸਿੰਘ ਚੁਣੇ ਗਏ | ਨਵਨਿਯੁਕਤ ਅਹੁਦੇਦਾਰਾਂ ਨੇ ਵਿਸ਼ਵਾਸ ਦਿਵਾਇਆ ਕਿ ਅਸੀਂ ਹਮੇਸ਼ਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਨਾਲ ਕੇ ਚੱਲਾਂਗੇ ਅਤੇ ਯੂਨੀਅਨ ਨੂੰ ਲੋੜ ਪੈਣ ਤੇ ਹਰ ਤਰਾਂ ਦਾ ਸਾਥ ਦੇਵਾਂਗੇ |