02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਵਿਚ ਸਫ਼ਾਈ ਵਿਵਸਥਾ, ਸੀਵਰੇਜ ਅਤੇ ਸਟਰੀਟ ਲਾਈਟਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 21-06-2025
ਫ਼ਾਜ਼ਿਲਕਾ, 20 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸਫ਼ਾਈ ਅਤੇ ਸੀਵਰੇਜ ਤੋਂ ਇਲਾਵਾ ਸਟਰੀਟ ਲਾਈਟਾਂ ਅਤੇ ਪਾਰਕਾਂ ਦਾ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਡੈਡ ਰੋਡ, ਪ੍ਰਤਾਪ ਬਾਗ਼, ਰੈਣ ਬਸੇਰਾ ਅਤੇ ਹਨੂਮਾਨ ਮੰਦਰ ਰੋਡ ਦਾ ਜਾਇਜ਼ਾ ਲਿਆ ਅਤੇ ਇੱਥੇ ਜਨ ਸੁਵਿਧਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਜਨ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਢਿੱਲ ਨਾ ਵਰਤੀ ਜਾਵੇ | ਉਨ੍ਹਾਂ ਨੇ ਕਿਹਾ ਕਿ ਜਿੱਥੇ ਸੀਵਰੇਜ ਸਾਫ਼ ਕਰਨ ਵਾਲੀ ਮਸ਼ੀਨ ਵੱਲੋਂ ਸਫ਼ਾਈ ਕੀਤੀ ਜਾ ਰਹੀ ਹੈ ਉਸ ਇਲਾਕੇ ਵਿਚ ਕੁੱਝ ਸਮੇਂ ਲਈ ਸੀਵਰੇਜ ਰੋਕਿਆ ਜਾਂਦਾ ਹੈ ਤਾਂ ਇਸ ਸਬੰਧੀ ਅਗਾਊਾ ਤੌਰ ਤੇ ਸੰਬੰਧਿਤ ਮਹੱਲੇ ਦੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ | ਇਸੇ ਤਰਾਂ ਉਨ੍ਹਾਂ ਨੇ ਕਿਹਾ ਕਿ ਪ੍ਰਤਾਪ ਬਾਗ਼ ਵਿਚ ਰੌਸ਼ਨੀ ਅਤੇ ਸਫ਼ਾਈ ਦੀ ਵਿਵਸਥਾ ਸੁਚਾਰੂ ਕੀਤੀ ਜਾਵੇ | ਉਨ੍ਹਾਂ ਨੇ ਹਨੂਮਾਨ ਮੰਦਰ ਇਲਾਕੇ ਵਿਚ ਵੀ ਸਟਰੀਟ ਲਾਈਟ ਦੀ ਵਿਵਸਥਾ ਬਿਹਤਰ ਕਰਨ ਦੀਆਂ ਹਦਾਇਤਾਂ ਨਗਰ ਕੌਂਸਲ ਨੂੰ ਦਿੱਤੀਆਂ | ਉਨ੍ਹਾਂ ਨੇ ਕਿਹਾ ਕਿ ਜਿੱਥੇ ਨਾਲੀ ਤੋਂ ਪਾਣੀ ਸੀਵਰੇਜ ਲਾਈਨ ਵਿਚ ਪੈਂਦਾ ਹੈ ਉੱਥੇ ਜਾਲੀਆਂ ਲਗਾਉਣ ਲਈ ਵੀ ਨਗਰ ਕੌਂਸਲ ਨੂੰ ਕਿਹਾ ਗਿਆ ਹੈ | ਇਸ ਮੌਕੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਪਲਾਸਟਿਕ ਬੋਤਲਾਂ ਅਤੇ ਹੋਰ ਕੂੜਾ ਕਰਕਟ ਨਾਲੀਆਂ ਵਿਚ ਨਾ ਸੁੱਟਿਆ ਜਾਵੇ, ਕਿਉਂਕਿ ਇਹ ਇੱਥੋਂ ਸੀਵਰੇਜ ਵਿਚ ਚਲਾ ਜਾਂਦਾ ਹੈ ਅਤੇ ਸੀਵਰੇਜ ਨੂੰ ਜਾਮ ਕਰ ਦਿੰਦਾ ਹੈ | ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਘਰਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਨਗਰ ਕੌਂਸਲ ਦੀ ਟੀਮ ਨੂੰ ਦਿੱਤਾ ਜਾਵੇ | ਇਸ ਮੌਕੇ ਨਗਰ ਕੌਂਸਲ ਤੋਂ ਸੁਪਰਡੈਂਟ ਸੈਨੀਟੇਸ਼ਨ ਨਰੇਸ਼ ਖੇੜਾ, ਨਗਰ ਕੌਂਸਲ ਤੋਂ ਕਰਨੈਲ ਸਿੰਘ ਏ.ਐੱਮ.ਈ, ਜਗਦੀਪ ਸਿੰਘ ਸੈਨੇਟਰੀ ਇੰਸਪੈਕਟਰ, ਗੌਰਵ, ਅਸ਼ੋਕ ਕੁਮਾਰ ਇੰਚਾਰਜ ਰੈਣ ਬਸੇਰਾ, ਗੁਰਤੇਜ ਸਿੰਘ ਸੀਵਰੇਜ ਇੰਚਾਰਜ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਮੁੜ ਵਸੇਬਾ ਕੇਂਦਰ ਦਾ ਦੌਰਾ ਅਗਲੀ ਖ਼ਬਰ ਐੱਸ.ਐੱਸ. ਮੈਮੋਰੀਅਲ ਸਕੂਲ ਕੱਸੋਆਣਾ ਵਿਖੇ 6 ਰੋਜ਼ਾ ਡੀ-ਲਾਇਸੰਸ ਕੋਰਸ ਸ਼ਾਨੋ-ਸ਼ੌਕਤ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।