02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਮੁੜ ਵਸੇਬਾ ਕੇਂਦਰ ਦਾ ਦੌਰਾ

ਅਜੀਤ ਡੈਸਕ 21-06-2025
ਫ਼ਾਜ਼ਿਲਕਾ,20 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਨਸ਼ਾ ਪੀੜਤਾਂ ਦੇ ਇਲਾਜ ਅਤੇ ਪੁਨਰਵਾਸ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐੱਸ.ਐੱਸ.ਪੀ ਗੁਰਮੀਤ ਸਿੰਘ ਨੇ ਮੁੜ ਵਸੇਬਾ ਕੇਂਦਰ ਜੱਟ ਵਾਲੀ ਦਾ ਦੌਰਾ ਕੀਤਾ | ਇੱਥੇ ਉਨ੍ਹਾਂ ਨੇ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਇੱਥੇ ਇਲਾਜ ਕਰਵਾ ਰਹੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ ਵੀ ਵਧਾਇਆ | ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਇੱਥੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਲੋਕਾਂ ਦੀ ਕਾੳਾੂਸਲਿੰਗ ਤੇ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਅਤੇ ਇਹਨਾਂ ਨੂੰ ਚੰਗੀਆਂ ਆਦਤਾਂ ਵੱਲ ਪ੍ਰੇਰਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇੱਥੇ ਇਲਾਜ ਦੌਰਾਨ ਇਹਨਾਂ ਨੂੰ ਕੁੱਝ ਰੋਚਕ ਗਤੀਵਿਧੀਆਂ ਨਾਲ ਵੀ ਜੋੜੀ ਰੱਖਿਆ ਜਾਵੇ ਤਾਂ ਜੋ ਇਹ ਨਸ਼ਾ ਛੱਡਣ ਲਈ ਹਮੇਸ਼ਾ ਉਤਸ਼ਾਹਿਤ ਰਹਿਣ | ਐੱਸ.ਐੱਸ.ਪੀ ਗੁਰਮੀਤ ਸਿੰਘ ਨੇ ਇਹਨਾਂ ਨੌਜਵਾਨਾਂ ਨੂੰ ਕਿਹਾ ਕਿ ਜੀਵਨ ਅਨਮੋਲ ਹੈ ਅਤੇ ਤੁਹਾਡੇ ਪਰਿਵਾਰਾਂ ਨੂੰ ਤੁਹਾਡੇ ਨਾਲ ਬਹੁਤ ਪਿਆਰ ਵੀ ਹੈ ਅਤੇ ਤੁਹਾਡੀ ਜ਼ਰੂਰਤ ਵੀ ਹੈ, ਇਸ ਲਈ ਨਸ਼ੇ ਨੂੰ ਸਦਾ ਲਈ ਛੱਡ ਕੇ ਆਪਣੇ ਜੀਵਨ ਨੂੰ ਅਨੰਦਮਈ ਬਣਾਓ | ਉਨ੍ਹਾਂ ਨੇ ਇੱਥੇ ਓਟ ਕਲੀਨਿਕ ਤੇ ਦਵਾਈ ਲੈਣ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ | ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨੇ ਓਟ ਕਲੀਨਿਕ ਦੇ ਕੰਮਕਾਜ ਦਾ ਜਾਇਜ਼ਾ ਵੀ ਲਿਆ ਅਤੇ ਕਿਹਾ ਕਿ ਇੱਥੇ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਸਹੀ ਤਰੀਕੇ ਨਾਲ ਦੇਖਭਾਲ ਕਰਦੇ ਹੋਏ ਉਨ੍ਹਾਂ ਨੂੰ ਚੰਗਾ ਮਾਹੌਲ ਦਿੱਤਾ ਜਾਵੇ ਤਾਂ ਜੋ ਉਹ ਛੇਤੀ ਤੋਂ ਛੇਤੀ ਨਸ਼ੇ ਦੀ ਦਲ ਤੋਂ ਮੁਕੰਮਲ ਤੌਰ ਤੇ ਬਾਹਰ ਆ ਜਾਣ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਐਰਿਕ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਅਬੋਹਰ ਅਤੇ ਫ਼ਾਜ਼ਿਲਕਾ ਵਿਖੇ ਨਸ਼ਾ ਮੁਕਤੀ ਕੇਂਦਰ ਅਤੇ ਜੱਟ ਵਾਲੀ ਵਿਚ ਮੁੜ ਵਸੇਬਾ ਕੇਂਦਰ ਚਲਾਇਆ ਜਾ ਰਿਹਾ ਹੈ | ਇਸ ਤੋਂ ਬਿਨਾਂ ਓਟ ਕਲੀਨਿਕ ਵੀ ਚਲਾਏ ਜਾ ਰਹੇ ਹਨ ਜਿੱਥੇ ਮਰੀਜ਼ ਨੂੰ ਭਰਤੀ ਕੀਤੇ ਬਿਨਾਂ ਦਵਾਈ ਦਿੱਤੀ ਜਾਂਦੀ ਹੈ | ਉਨ੍ਹਾਂ ਨੇ ਕਿਹਾ ਕਿ ਓਟ ਕਲੀਨਿਕ, ਨਸ਼ਾ ਮੁਕਤੀ ਕੇਂਦਰ ਜਾਂ ਮੁੜ ਵਸੇਬਾ ਕੇਂਦਰ ਵਿਚ ਇਲਾਜ ਕਰਵਾਉਣ ਵਾਲੇ ਲੋਕਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਅਤੇ ਇੱਥੇ ਇਲਾਜ ਪੂਰੀ ਤਰਾਂ ਨਾਲ ਮੁਫ਼ਤ ਹੈ | ਇਸ ਮੌਕੇ ਮੁੜ ਵਸੇਬਾ ਕੇਂਦਰ ਦੇ ਮੈਨੇਜਰ ਸੰਦੀਪ ਚੋਪੜਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਅੱਜ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗਾ ਦਿਵਸ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਵਿਚ ਸਫ਼ਾਈ ਵਿਵਸਥਾ, ਸੀਵਰੇਜ ਅਤੇ ਸਟਰੀਟ ਲਾਈਟਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।