03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਤੇਜ਼ ਰਫ਼ਤਾਰ ਕਾਰ ਨੇ ਮਹਿਲਾ ਨੂੰ ਮਾਰੀ ਟੱਕਰ

ਅਜੀਤ ਡੈਸਕ 21-06-2025
ਅਬੋਹਰ, 20 ਜੂਨ (ਵਿਵੇਕ ਹੂੜੀਆ)-ਸਬ-ਡਿਵੀਜ਼ਨ ਦੇ ਪਿੰਡ ਸੁਖਚੈਨ ਦੀ ਰਹਿਣ ਵਾਲੀ 30 ਸਾਲਾ ਅÏਰਤ ਨੂੰ ਦੇਰ ਸ਼ਾਮ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ | ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਵਿਚ ਰੱਖ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਲਗਭਗ 30 ਸਾਲਾ ਸੰਤੋਸ਼ ਰਾਣੀ ਪਤਨੀ ਸੁਨੀਲ ਕੁਮਾਰ ਵਾਸੀ ਪਿੰਡ ਸੁਖਚੈਨ ਦੇਰ ਸ਼ਾਮ ਘਰੋਂ ਚੁੱਲ੍ਹਾ ਆਦਿ ਜਲਾਉਣ ਲਈ ਲੱਕੜ ਲੈਣ ਲਈ ਬਾਹਰ ਆਈ ਸੀ ਕਿ ਰਸਤੇ ਵਿਚ ਇੱਕ ਤੇਜ਼ ਰਫ਼ਤਾਰ ਕਾਰ ਨੰਬਰ ਐੱਚ.ਆਰ.24 ਏ.ਸੀ 0198 ਦੇ ਚਾਲਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ੋਰਦਾਰ ਸੀ ਕਿ ਅÏਰਤ ਉੱਛਲ ਕੇ ਕਾਰ ਦੇ ਸ਼ੀਸ਼ੇ 'ਤੇ ਡਿਗ ਗਈ | ਕਾਰ ਚਾਲਕ ਨੇ ਤੁਰੰਤ ਉਸ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ | ਜਿੱਥੇ ਡਾਕਟਰਾਂ ਨੇ ਸੰਤੋਸ਼ ਰਾਣੀ ਨੂੰ ਮਿ੍ਤਕ ਐਲਾਨ ਦਿੱਤਾ | ਕਾਰ ਚਾਲਕ ਆਪਣੀ ਕਾਰ ਹਸਪਤਾਲ ਵਿਚ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਮਿ੍ਤਕਾ 2 ਬੱਚਿਆਂ ਦੀ ਮਾਂ ਸੀ | ਪਰਿਵਾਰ ਨੇ ਕਾਰ ਚਾਲਕ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਸੀਵਰੇਜ ਬੰਦ ਹੋਣ ਕਾਰਨ ਗਲੀਆਂ ਵਿਚ ਭਰਿਆ ਦੂਸ਼ਿਤ ਪਾਣੀ, ਲੋਕ ਘਰਾਂ ਵਿਚ ਕੈਦ ਅਗਲੀ ਖ਼ਬਰ ਨੀਂਹ ਪੱਥਰ ਨੂੰ ਤੋੜਨ ਅਤੇ ਮਟੀਰੀਅਲ ਖ਼ੁਰਦ-ਬੁਰਦ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਵਿਰੁੱਧ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।